
ਕਿਸਾਨਾਂ ਨੂੰ ਜਿੱਥੇ ਪੰਜਾਬ ਹਰਿਆਣਾ ਦੀ ਸਰਹੱਦ ਤੇ ਬੈਠਿਆ ਨੂੰ ਜਿੱਥੇ 8 ਦਿਨ ਹੋ ਗਏ ਹਨ ਤਾਂ ਹੁਣ ਪੁਲਿਸ ਤੋਂ ਬਾਅਦ ਮੌਸਮ ਕਿਸਾਨਾਂ ਲਈ ਚੁਣੌਤੀ ਬਣ ਰਿਹਾ ਹੈ। ਜਿੱਥੇ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਬੁਖਾਰ ਅਤੇ ਜ਼ੁਕਾਮ ਕਿਸਾਨਾਂ ਲਈ ਚੁਣੌਤੀ ਬਣ ਰਹੇ ਹਨ। ਇਸ ਕਰਕੇ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।

ਜਿੱਥੇ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਗੱਲਬਾਤ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਆਪਣੇ ਵਿਹਲੇ ਸਮੇਂ ਵਿੱਚ ਖੇਤੀ ਵੀ ਕਰ ਰਹੇ ਹਨ। ਪੰਜਾਬ ਦੇ ਕੁਝ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਫਲਾਈਓਵਰ ਦੇ ਉੱਪਰ ਬਣੇ ਡਿਵਾਈਡਰ ‘ਤੇ ਮਿੱਟੀ ਵਿੱਚ ਪਿਆਜ਼ ਦੇ ਬੂਟੇ ਲਗਾਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਤਾਂ ਅਸੀਂ ਜਾਣਦੇ ਹਾਂ ਤੇ ਇਹੀ ਕਰਾਂਗੇ।
ਇਸ ਦੇ ਨਾਲ ਹੀ ਸੋਮਵਾਰ ਨੂੰ ਕਿਸਾਨ ਆਪਣੇ ਟਰੈਕਟਰਾਂ ਦੀਆਂ ਟਰਾਲੀਆਂ ਵਿੱਚ ਆਰਾਮ ਕਰਦੇ ਦੇਖੇ ਗਏ। ਮੌਸਮ ਖ਼ਰਾਬ ਹੋਣ ਤੇ ਕਿਸਾਨਾਂ ਨੇ ਆਪਣੇ ਟਰੈਕਟਰਾਂ ਅਤੇ ਟਰਾਲੀਆਂ ਨੂੰ ਵੱਡੀਆਂ ਤਰਪਾਲਾਂ ਨਾਲ ਢੱਕ ਲਿਆ ਤਾਂ ਜੋ ਮੀਂਹ ਪੈਣ ਤੇ ਉਨ੍ਹਾਂ ਦਾ ਬਚਾਅ ਹੋ ਸਕੇ। ਕਿਸਾਨ ਧੁੱਪ ਤੋਂ ਬਚਾਅ ਲਈ ਟਰਾਲੀਆਂ ਹੇਠਾਂ ਬੈਠੇ ਨਜ਼ਰ ਆ ਰਹੇ ਹਨ।
ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣੇ ਜੀਆਂ ਨੂੰ ਗੁਆਉਣ ਵਾਲੇ ਹੁਣ ਫਿਰ ਪਹੁੰਚੇ ਸ਼ੰਭੂ
ਪਿਛਲੇ ਕਿਸਾਨ ਅੰਦੋਲਨ ਦੌਰਾਨ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਜੀਆਂ ਨੂੰ ਗੁਆ ਦਿੱਤਾ, ਉਹ ਵੀ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।

ਪ੍ਰਦਰਸ਼ਨ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਸੋਮਵਾਰ ਨੂੰ ਕੇਂਦਰ ਦੇ ਅਗਲੇ ਪੰਜ ਸਾਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਪੰਜ ਫ਼ਸਲਾਂ ਦੀ ਖਰੀਦ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਲੁਧਿਆਣਾ ਜ਼ਿਲ੍ਹੇ ਦੇ ਪਿੰਡ ਢੰਡੇ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੇ ਦਿੱਲੀ ਵਿੱਚ ਹੋਏ ਪਿਛਲੇ ਕਿਸਾਨ ਪ੍ਰਦਰਸ਼ਨ ਦੌਰਾਨ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ।

ਇਹ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਹੈ। ਜਿੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਕਿਸਾਨਾਂ ‘ਤੇ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪੁਲਿਸ ਨਾਲ ਟਕਰਾਅ ਦਾ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ ਪਰ ਇਸ ਸਭ ਦੇ ਵਿਚਾਲੇ 60 ਸਾਲਾ ਪਲਵਿੰਦਰ ਕੌਰ ਮੋਰਚੇ ‘ਤੇ ਮਜ਼ਬੂਤੀ ਨਾਲ ਖੜ੍ਹੀ ਹੈ।