Punjab
ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਜ਼ਹਿਰ ਖਾਧਾ
A farmer consumed poison during the ongoing agitation on the Shambhu border.
ਸ਼ੰਭੂ ਸਰਹੱਦ ‘ਤੇ ਚੱਲ ਰਹੇ ਅੰਦੋਲਨ ਦੌਰਾਨ ਇਕ ਕਿਸਾਨ ਨੇ ਸਲਫਾਸ ਨਿਗਲ ਲਈ। ਕਿਸਾਨ ਰੇਸ਼ਮ ਸਿੰਘ (55) ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 11 ਮਹੀਨਿਆਂ ਦੇ ਅੰਦੋਲਨ ਦੇ ਬਾਵਜੂਦ ਕੋਈ ਹੱਲ ਨਾ ਕੱਢਣ ਕਾਰਨ ਸਰਕਾਰ ਤੋਂ ਨਾਰਾਜ਼ ਸੀ।
ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਨੇ ਸਵੇਰੇ ਲੰਗਰ ਵਾਲੀ ਥਾਂ ਨੇੜੇ ਸਲਫਾਸ ਖਾ ਲਿਆ।