
ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਕਰੀਬ 71 ਸਾਲ ਦੀ ਉਮਰ ਵਿਚ ਆਖਰੀ ਸਾਹ ਲਏ ਹਨ।
ਜਾਣਕਾਰੀ ਅਨੁਸਾਰ ਗੁਰਬਿੰਦਰ ਸਿੰਘ ਸ਼੍ਰੀਨਗਰ ‘ਚ ਅਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਜਿਥੇ ਸੋਮਵਾਰ ਨੂੰ ਉਨ੍ਹਾਂ ਦੀ ਦਿਮਾਗ ਦੀ ਨਸ ਫਟ ਗਈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿਥੇ ਇਲਾਜ ਦੌਰਾਨ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ।