
ਸਾਬਕਾ ਕੈਬਨਿਟ ਮੰਤਰੀ ਸਵ: ਅਜੀਤ ਸਿੰਘ ਕੋਹਾੜ ਦੇ ਭਤੀਜੇ ਬੈਂਕ ਮੈਨੇਜਰ ਵਲੋਂ ਘਰੇਲੂ ਝਗੜੇ ਦੇ ਚੱਲਦਿਆਂ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ।
ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਕੋਆਪ੍ਰੇਟਿਵ ਬੈਂਕ ਨੂਰਮਹਿਲ ਦੇ ਮੈਨੇਜਰ ਨਿਰਮਲ ਸਿੰਘ ਕੋਹਾੜ (ਕਰੀਬ 54 ਸਾਲ) ਪੁੱਤਰ ਰਾਮ ਸਿੰਘ ਕੋਹਾੜ ਵਾਸੀ ਪਿੰਡ ਕੋਹਾੜ ਖੁਰਦ (ਸ਼ਾਹਕੋਟ) ਨੇ ਕਰੀਬ ਰਾਤ 9 ਵਜੇ ਆਪਣੇ ਘਰ ’ਚ ਹੀ ਘਰੇਲੂ ਝਗੜੇ ਦੇ ਚੱਲਦਿਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪਤਾ ਲੱਗਾ ਹੈ ਕਿ ਬੈਂਕ ਮੈਨੇਜਰ ਨਿਰਮਲ ਸਿੰਘ ਕੋਹਾੜ ਦਾ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨਾਲ ਝਗੜਾ ਹੋਇਆ, ਜਿਸ ਤੋਂ ਬਾਅਦ ਮੈਨੇਜਰ ਵਲੋਂ ਇਹ ਕਦਮ ਚੁੱਕਿਆ ਗਿਆ। ਇਸ ਘਟਨਾ ਦਾ ਪਤਾ ਲੱਗਣ ’ਤੇ ਡੀਐੱਸਪੀ ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ, ਐੱਸਐੱਚਓ ਸ਼ਾਹਕੋਟ ਇੰਸ: ਗੁਰਿੰਦਰਜੀਤ ਸਿੰਘ ਨਾਗਰਾ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਜਾਂਚ ਸ਼ੁਰੂ ਕੀਤੀ।