India
ਸਾਬਕਾ ਪ੍ਰਧਾਨ ਮੰਤਰੀ ਦੇ ਪੋਤੇ ਖ਼ਿਲਾਫ਼ ਔਰਤਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ Lookout ਸਰਕੂਲਰ ਜਾਰੀ
Lookout circular issued against former prime minister's grandson in the case of sexual harassment of women
ਕਰਨਾਟਕ ਦੇ ਗ੍ਰਹਿ ਮੰਤਰੀ ਡਾਕਟਰ ਜੀ. ਪਰਮੇਸ਼ਵਰ ਨੇ ਕਿਹਾ ਕਿ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਸਨ ਜੇਡੀ (ਐੱਸ) ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ ਗ੍ਰਿਫਤਾਰ ਕਰਨ ਲਈ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਪ੍ਰਜਵਲ ਵੱਲੋਂ ਵਿਦੇਸ਼ ‘ਚ ਹੋਣ ਕਾਰਨ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਹਮਣੇ ਪੇਸ਼ ਹੋਣ ਲਈ ਸੱਤ ਦਿਨ ਹੋਰ ਮੰਗਣ ‘ਤੇ ਉਨ੍ਹਾਂ ਕਿਹਾ ਕਿ 24 ਘੰਟੇ ਤੋਂ ਵੱਧ ਸਮਾਂ ਨਹੀਂ ਦਿੱਤਾ ਜਾ ਸਕਦਾ।
ਪ੍ਰਜਵਲ ਰੇਵੰਨਾ ਦੇ ਵਿਦੇਸ਼ ਜਾਣ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਸਾਰੀਆਂ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਨੂੰ ਲੁਕਆਊਟ ਨੋਟਿਸ ਬਾਰੇ ਸੂਚਿਤ ਕਰ ਦਿੱਤਾ ਹੈ। ਪ੍ਰਜਵਲ ਸਾਬਕਾ ਪ੍ਰਧਾਨ ਮੰਤਰੀ ਅਤੇ ਜੇਡੀ(ਐੱਸ) ਦੇ ਸਰਪ੍ਰਸਤ ਐੱਚਡੀ ਦੇਵਗੌੜਾ ਦਾ ਪੋਤਾ ਅਤੇ ਵਿਧਾਇਕ ਅਤੇ ਸਾਬਕਾ ਮੰਤਰੀ ਐੱਚਡੀ ਰੇਵੰਨਾ ਦਾ ਪੁੱਤਰ ਹੈ।