
ਆਂਧਰਾ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਟੀਡੀਪੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੂੰ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਐੱਨ ਚੰਦਰਬਾਬੂ ਨਾਇਡੂ ਦੇ ਬੇਟੇ ਨਾਰਾ ਲੋਕੇਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਹੁਨਰ ਵਿਕਾਸ ਘੁਟਾਲੇ ਦੇ ਮਾਮਲੇ ‘ਚ ਸ਼ਨੀਵਾਰ ਸਵੇਰੇ 6 ਵਜੇ ਨਨਦਿਆਲਾ ਸ਼ਹਿਰ ‘ਚ ਗ੍ਰਿਫਤਾਰ ਕੀਤਾ ਗਿਆ। ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀਆਈਡੀ) ਨੇ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼ ਪੁਲਿਸ ਨੇ ਚੰਦਰਬਾਬੂ ਦੇ ਪੁੱਤਰ ਪਾਰਾ ਲੋਕੇਸ਼ ਨੂੰ ਪੂਰਬੀ ਗੋਦਾਵਰੀ ਜ਼ਿਲ੍ਹੇ ਤੋਂ ਹਿਰਾਸਤ ਵਿੱਚ ਲਿਆ ਹੈ।