politicalPunjab

ਸਾਬਕਾ CM ਬਾਦਲ ਦੇ ਚਚੇਰੇ ਭਰਾ ਦੇ ਕਤਲ ‘ਚ ਖੁਲਾਸਾ: 22 ਸਾਲਾ ਕੁੜੀ ਨੇ ਪ੍ਰੇਮੀ ਨਾਲ ਕੀਤਾ ਕਤਲ-ਡਕੈਤੀ

Former Chief Minister Parkash Singh Badal's cousin died under suspicious circumstances, the suspect couple was taken into custody

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਨਰੋਤਮ ਸਿੰਘ ਢਿੱਲੋਂ ਦਾ ਕਤਲ ਕਰ ਦਿੱਤਾ ਗਿਆ। ਗੋਆ ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ। ਪੁਲਸ ਨੇ ਇਸ ਮਾਮਲੇ ‘ਚ ਮਹਾਰਾਸ਼ਟਰ ਦੇ ਪੇਨ ਇਲਾਕੇ ਤੋਂ ਇਕ ਔਰਤ ਅਤੇ ਉਸ ਦੇ ਦੋਸਤ ਨੂੰ ਗ੍ਰਿਫਤਾਰ ਕੀਤਾ ਹੈ। ਨਰੋਤਮ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਉਸ ਦੇ ਸਰੀਰ ‘ਤੇ ਕਈ ਅੰਦਰੂਨੀ ਜ਼ਖ਼ਮ ਸਨ। ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ।ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਗੋਆ ਵਿਚ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਜਿਸ ਦੀ ਪਛਾਣ ਨਰੋਤਮ ਢਿੱਲੋਂ ਉਰਫ ਨਿੰਮੀ ਢਿੱਲੋਂ ਉਰਫ ਨਿੰਮਿਸ ਬਾਦਲ ਵਜੋਂ ਹੋਈ ਹੈ। ਉਨ੍ਹਾਂ ਦੀ ਲਾਸ਼ ਉੱਤਰੀ ਗੋਆ ਦੇ ਪੋਰਵਾਰੀਮ ਇਲਾਕੇ ‘ਚ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੀ। ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪਰ ਪੁਲਿਸ ਨੇ ਮੁੰਬਈ ਏਅਰਪੋਰਟ ਤੋਂ ਇੱਕ ਜੋੜੇ ਨੂੰ ਹਿਰਾਸਤ ਵਿਚ ਲਿਆ ਹੈ। ਜੋ ਬੀਤੀ ਰਾਤ ਢਿੱਲੋਂ ਦੇ ਘਰ ਠਹਿਰੇ ਹੋਏ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਜੋੜੇ ਤੋਂ ਇਲਾਵਾ ਤਿੰਨ ਹੋਰ ਔਰਤਾਂ ਵੀ ਢਿੱਲੋਂ ਦੇ ਘਰ ਰੁਕੀਆਂ ਸਨ। ਗੋਆ ਪੁਲਿਸ ਵੀ ਉਨ੍ਹਾਂ ਦੀ ਭਾਲ ਕਰ ਰਹੀ ਹੈ। ਗੋਆ ਪੁਲਿਸ ਦੇ ਆਈਜੀ ਉਮਵੀਰ ਬਿਸ਼ਨੋਈ ਨੇ ਇੱਕ ਮੀਡੀਆ ਸਮੂਹ ਨਾਲ ਗੱਲਬਾਤ ਕਰਦਿਆਂ ਨਰੋਤਮ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ- ਜਾਂਚ ਕੀਤੀ ਜਾ ਰਹੀ ਹੈ ਕਿ ਨਰੋਤਮ ਦੀ ਮੌਤ ਦੁਰਘਟਨਾ ਨਾਲ ਹੋਈ ਹੈ ਜਾਂ ਕੋਈ ਹੋਰ ਕਾਰਨ ਹੈ।

Back to top button