ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਣੇ 16 ਹੋਰ ਲੋਕਾਂ ਦਾ ਕਾਤਲ ਬੁੜੈਲ ਜੇਲ੍ਹ ਵਿਚ ਬੰਦ ਲਖਵਿੰਦਰ ਸਿੰਘ ਭੁੱਖ ਹੜਤਾਲ ‘ਤੇ ਬੈਠ ਗਿਆ। ਉਸ ਨੂੰ ਮਿਲਣ ਲਈ ਐਸਜੀਪੀਸੀ ਦੇ ਕਰਨੈਲ ਸਿੰਘ ਪੰਜੋਲੀ ਪੁੱਜੇ ਹਨ। ਉਨ੍ਹਾਂ ਦੇ ਨਾਲ ਐਸਜੀਪੀਸੀ ਦੇ ਦੋ ਹੋਰ ਮੈਂਬਰ ਹਨ। ਬੁੜੈਲ ਜੇਲ੍ਹ ਦੇ ਅਫ਼ਸਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਪਿਛਲੇ 15 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ।
ਉਸ ਨੂੰ ਤਰਲ ਡਾਈਟ ‘ਤੇ ਰੱਖਿਆ ਗਿਆ। ਉਸ ਦਾ ਮੈਡੀਕਲ ਟੈਸਟ ਵੀ ਕੀਤਾ ਜਾ ਰਿਹਾ। ਉਸ ਨੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਕੀਤੀ ਹੋਈ ਹੈ। ਪੈਰੋਲ ਲਈ ਵੀ ਅਰਜ਼ੀ ਦਿੱਤੀ ਹੋਈ ਹੈ। ਉਸ ਦੀ ਪੈਰੋਲ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।ਉਸ ਦੀ ਪੈਰੋਲ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਤਰਾਂ ਮੁਤਾਬਕ ਲਖਵਿੰਦਰ ਸਿੰਘ ਨੂੰ ਜਲਦੀ ਹੀ ਪੈਰੋਲ ਮਿਲ ਸਕਦੀ ਹੈ। ਅਧਿਕਾਰੀ ਉਸ ਦੀ ਕੇਸ ਫਾਈਲ ਦੀ ਜਾਂਚ ਕਰ ਰਹੇ ਹਨ। ਦੱਸ ਦੇਈਏ ਕਿ 31 ਅਗਸਤ 1995 ਨੂੰ ਹੋਏ ਬੰਬ ਧਮਾਕੇ ਵਿੱਚ ਬੇਅੰਤ ਸਿੰਘ ਸਮੇਤ 16 ਲੋਕ ਮਾਰੇ ਗਏ ਸਨ। ਅਦਾਲਤ ਨੇ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ।