ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਲਗਾਤਾਰ ਵਿਵਾਦਾਂ ‘ਚ ਘਿਰੀ ਹੋਈ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਦੀ ਫਿਲਮ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫਿਲਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਇਜਾਜ਼ਤ ਤੋਂ ਬਿਨਾਂ ਨਾ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।
ਜਲੰਧਰ ‘ਚ RS ਗਲੋਬਲ ਇਮੀਗ੍ਰੇਸ਼ਨ ਦੇ ਮਾਲਕ ਸੁਖਚੈਨ ਰਾਹੀ ਖਿਲਾਫ ਦਰਜ FIR, ਕੈਨੇਡਾ ਭੇਜਣ ਦੇ ਨਾਂ ‘ਤੇ ਕੁੜੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫਤਾਰ
ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਸੀਐਮ ਚੰਨੀ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਫਿਲਮ ਵਿੱਚ ਸਿੱਖ ਇਤਿਹਾਸ ਨੂੰ ਦਰਸਾਉਣ ਲਈ ਪਹਿਲਾਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਲੈਣੀ ਪਵੇਗੀ। ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਜਾਜ਼ਤ ਜ਼ਰੂਰੀ ਹੈ, ਕਿਉਂਕਿ ਇਹ ਸਿੱਖ ਕੌਮ ਅੰਦਰ ਸਭ ਤੋਂ ਉੱਚੀ ਅਥਾਰਟੀ ਹੈ।
ਕਾਂਗਰਸੀ ਆਗੂ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਨੂੰ ਫਿਲਮਾਂ ਵਿੱਚ ਸਿੱਖ ਇਤਿਹਾਸ ਦੇ ਕਿਸੇ ਵੀ ਚਿੱਤਰਣ ਦੀ ਸਮੀਖਿਆ ਕਰਕੇ ਪ੍ਰਵਾਨਗੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੀ ਫਿਲਮ ਚਲਾਉਣੀ ਹੈ ਤਾਂ ਪਹਿਲਾਂ ਇਹ ਫਿਲਮ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ ਅਤੇ ਸਿੱਖ ਇਤਿਹਾਸ ਦੇ ਕਿਰਦਾਰ ਨੂੰ ਸਹੀ ਢੰਗ ਨਾਲ ਦਿਖਾਇਆ ਜਾਵੇ। ਸ਼੍ਰੋਮਣੀ ਕਮੇਟੀ ਕੋਈ ਫੈਸਲਾ ਲਵੇਗੀ ਅਤੇ ਉਨ੍ਹਾਂ ਦੇ ਸਰਟੀਫਿਕੇਟ ਤੋਂ ਬਾਅਦ ਹੀ ਫਿਲਮ ਚੱਲੇਗੀ। ਸ਼੍ਰੋਮਣੀ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਇਹ ਫਿਲਮ ਨਹੀਂ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।