
ਈਡੀ ਵੱਲੋਂ ਨੇੜਲੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ ’ਤੇ ਈਡੀ ਵੱਲੋਂ ਛਾਪੇਮਾਰੀ ਕਰਕੇ ਸਾਰਾ ਦਿਨ ਜਾਂਚ ਕੀਤੀ ਸੀ। ਜਾਣਕਾਰੀ ਅਨੁਸਾਰ ਟੈਂਡਰ ਘੁਟਾਲੇ ਮਾਮਲੇ ‘ਚ ਇਹ ਛਾਪੇਮਾਰੀ ਸਾਬਕਾ ਮੰਤਰੀ ਆਸ਼ੂ ਨਾਲ ਸਬੰਧਤ ਟੈਂਡਰ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ।ਕੁਲਵਿੰਦਰ ਸਿੰਘ ਰਾਏ, ਖੰਨਾ: ਬੀਤੀ ਰਾਤ ਈਡੀ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਈਡੀ ਨੇ ਬੁੱਧਵਾਰ ਨੂੰ ਕਾਂਗਰਸੀ ਆਗੂ ਰਾਜਦੀਪ ਸਿੰਘ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਵੱਲੋਂ ਨੇੜਲੇ ਪਿੰਡ ਇਕੋਲਾਹੀ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ ’ਤੇ ਈਡੀ ਵੱਲੋਂ ਛਾਪੇਮਾਰੀ ਕਰਕੇ ਸਾਰਾ ਦਿਨ ਜਾਂਚ ਕੀਤੀ ਸੀ। ਜਾਣਕਾਰੀ ਅਨੁਸਾਰ ਟੈਂਡਰ ਘੁਟਾਲੇ ਮਾਮਲੇ ‘ਚ ਇਹ ਛਾਪੇਮਾਰੀ ਸਾਬਕਾ ਮੰਤਰੀ ਆਸ਼ੂ ਨਾਲ ਸਬੰਧਤ ਟੈਂਡਰ ਮਾਮਲੇ ਨੂੰ ਲੈ ਕੇ ਕੀਤੀ ਗਈ ਹੈ। ਈਡੀ ਦੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।