PunjabPolitics

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ

ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਕੇ ਮੌਕੇ ‘ਤੇ ਹੀ ਜ਼ਮਾਨਤ ਦੇ ਦਿੱਤੀ ਹੈ ਜਿਸ ਦੇ ਬਾਅਦ ਵਿਜੀਲੈਂਸ ਵਿਭਾਗ ਨੇ ਆਪਣੀ ਜਾਂਚ ਵਿਚ ਸਾਮਲ ਕੀਤਾ।ਇਸ ਦੌਰਾਨ ਮਨਪ੍ਰੀਤ ਬਾਦਲ ਆਏ ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਵਿਜੀਲੈਂਸ ਜਾਂਚ ਦਾ ਸਵਾਗਤ ਕਰਦਾ ਹਾਂ। ਪਰਚਾ ਦਰਜ ਹੋਣ ਨਾਲ ਕਿਸੇ ਨੂੰ ਅਪਰਾਧੀ ਨਹੀਂ ਕਿਹਾ ਜਾ ਸਕਦਾ। ਮੇਰਾ ਕੇਸ ਵਿਜੀਲੈਂਸ ਦੀ ਬਜਾਏ ਸੀਬੀਆਈ ਨੂੰ ਦਿੱਤਾ ਜਾਵੇ। ਸਮਾਂ ਬਦਲਦੇ ਕਦੇ ਦੇਰ ਨਹੀਂ ਲੱਗਦੀ। ਵਿਜੀਲੈਂਸ ਮੈਨੂੰ 100 ਵਾਰ ਬੁਲਾਏਗੀ ਤਾਂ ਮੈਂ ਆਵਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਭਾਰਤ ਦੇ ਕਾਨੂੰਨ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਤੇ ਪੂਰਾ ਭਰੋਸਾ ਹੈ।

Back to top button