
ਸਾਬਕਾ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਕੀ ਦੀ ਮੌਤ ਡੇਂਗੂ ਕਾਰਨ ਹੋਈ ਹੈ। ਉਨ੍ਹਾਂ ਦਾ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਧੀ ਵਿਦੇਸ਼ ਵਿਚ ਰਹਿੰਦੀ ਹੈ, ਜਿਸ ਦੇ ਵਾਪਸ ਆਉਣ ਤੋਂ ਬਾਅਦ ਹੀ ਪਿੰਕੀ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਪਿੰਕੀ ਕੈਟ ਨੂੰ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸੈਣੀ ਦਾ ਚਹੇਤਾ ਮੰਨਿਆ ਜਾਂਦਾ ਸੀ।