
ਜਲੰਧਰ-ਲੁਧਿਆਣਾ ਹਾਈਵੇ ‘ਤੇ ਇਕ ਸੜਕ ਹਾਦਸੇ ‘ਚ ਕਾਂਗਰਸ ਦੇ ਸਾਬਕਾ ਐੱਮਪੀ ਮੋਹਿੰਦਰ ਸਿੰਘ ਕੇਪੀ ਜ਼ਖ਼ਮੀ ਹੋਏ ਹਨ। ਉਨ੍ਹਾਂ ਦੀ ਗੱਡੀ ਨੂੰ ਨੈਸ਼ਨਲ ਹਾਈਵੇ ‘ਤੇ ਇਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ ਜਦੋਂ ਹਾਦਸਾ ਹੋਇਆ ਉਸ ਵੇਲੇ ਮੋਹਿੰਦਰ ਸਿੰਘ ਕੇਪੀ ਕਿਸੇ ਵਿਆਹ ਸਮਾਗਮ ‘ਚ ਹਿੱਸਾ ਲੈਣ ਤੋਂ ਬਾਅਦ ਵਾਪਸ ਆ ਰਹੇ ਸੀ। ਰਸਤੇ ‘ਚ ਹੀ ਉਨ੍ਹਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਹਾਲਾਂਕਿ ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਟ੍ਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
