
ਪੰਜਾਬ ਵਿੱਚ ਅਕਸਰ ਲੋਕ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਦੇ ਹਨ। ਇਹ ਖ਼ਬਰ ਉਹਨਾਂ ਲੋਕਾਂ ਲਈ ਬੇਹੱਦ ਖਾਸ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ ਦੋ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ ਕੱਲ੍ਹ 12 ਵਜੇ ਤੋਂ ਪੀਆਰਟੀਸੀ ਪਨਬਸ ਬੱਸਾਂ ਦਾ ਚੱਕਾ ਜਾਮ ਹੋਵੇਗਾ। ਪੀਆਰਟੀਸੀ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਦੀ ਕਾਲ ਹੈ ਅਤੇ ਉਹਨਾਂ ਦੀ ਮੰਗ ਹੈ ਕਿ ਤਨਖਾਹ ਵਾਧਾ, ਕੱਚਾ ਮੁਲਾਜ਼ਮਾਂ ਨੂੰ ਪੱਕਾ, ਕਿਲੋਮੀਟਰ ਸਕੀਮ ਬੱਸਾਂ ਬੰਦ ਦੀ ਕੀਤੀ ਜਾ ਰਹੀ ਹੈ।
12 ਤੇ 13 ਨੂੰ ਬੱਸਾਂ ਨਾ ਚਲਾਉਣ ਦਾ ਐਲਾਨ
ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ (Punjab Buses Strike) ਨਾ ਚਲਾਉਣ ਦਾ ਐਲਾਨ ਕੀਤਾ ਹੈ।