
ਝਾਰਖੰਡ ਦੇ ਦੁਮਕਾ ਜ਼ਿਲੇ ‘ਚ ਇਕ ਸਿਰਫਿਰੇ ਆਸ਼ਿਕ ਨੇ ਦਿਲ ਦਹਿਲਾਉਣ ਵਾਲੀ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾ 23 ਅਗਸਤ ਦੀ ਹੈ ਜਦ ਇਕ ਜਦ ਇਕ ਸ਼ਾਹਰੁਖ ਨਾਮ ਦੇ ਲੜਕੇ ਨੇ 12ਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ‘ਤੇ ਪੈਟਰੋਲ ਛਿੜਕ ਕੇ ਉਸਨੂੰ ਅੱਗ ਲਗਾ ਦਿੱਤੀ। ਘਟਨਾ ਦੇ ਸਮੇਂ ਉਹ ਘਰ ‘ਚ ਸੌਂ ਰਹੀ ਸੀ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਸ ਨੇ ਗੁਆਂਢ ‘ਚ ਰਹਿਣ ਵਾਲੇ ਸ਼ਾਹਰੁਖ ਖਿਲਾਫ ਮਾਮਲਾ ਦਰਜ ਕਰ ਲਿਆ ਸੀ।
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਦੁਮਕਾ ‘ਚ ਕੁੜੀ ਦੀ ਮੌਤ ਦਾ ਲਿਆ ਨੋਟਿਸ, ਡੀਜੀਪੀ ਨੂੰ ਲਿਖਿਆ ਪੱਤਰ
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਝਾਰਖੰਡ ਦੇ ਦੁਮਕਾ ‘ਚ ਇਕ ਕੁੜੀ ਨੂੰ ਜ਼ਿੰਦਾ ਸਾੜਨ ਦੀ ਦਰਦਨਾਕ ਘਟਨਾ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਘਟਨਾ ਨੂੰ ਗੰਭੀਰ ਦੱਸਦਿਆਂ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ। ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਝਾਰਖੰਡ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਪੱਤਰ ਲਿਖਿਆ ਹੈ।
ਪੱਤਰ ਦੀ ਇੱਕ ਕਾਪੀ ਪੁਲਿਸ ਸੁਪਰਡੈਂਟ, ਦੁਮਕਾ ਨੂੰ ਵੀ ਭੇਜੀ ਗਈ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਸ ਸਬੰਧ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਸੱਤ ਦਿਨਾਂ ਵਿੱਚ ਤਲਬ ਕੀਤੀ ਹੈ।