ਫਗਵਾੜਾ ਦੇ ਸਿਵਲ ਹਸਪਤਾਲ ‘ਚ ਸ਼ਨੀਵਾਰ ਨੂੰ ਉਸ ਸਮੇਂ ਹੰਗਾਮਾ ਸ਼ੁਰੂ ਹੋ ਗਿਆ ਜਦੋਂ ਟਰੇਨ ਦੀ ਲਪੇਟ ‘ਚ ਆਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਜ਼ਖਮੀਆਂ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ ਲੋਕਾਂ ਨੇ ਡਿਊਟੀ ‘ਤੇ ਮੌਜੂਦ ਡਾਕਟਰਾਂ ਅਤੇ ਸਟਾਫ ਦੀ ਕੁੱਟਮਾਰ ਕੀਤੀ। ਘਟਨਾ ਤੋਂ ਬਾਅਦ ਡਾਕਟਰਾਂ ਤੇ ਸਟਾਫ਼ ਨੇ ਧਰਨਾ ਦੇ ਦਿੱਤਾ ਹੈ। ਪੁਲਿਸ ਨੇ ਕੁੱਝ ਹਮਲਾਵਰਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ।
ਜਿਸਤੇ ਮਰੀਜ ਦੇ ਦੋਸਤਾਂ ਰਿਸ਼ਤੇਦਾਰਾਂ ਨੇ ਗੁੱਸੇ ਵਿੱਚ ਆ ਕੇ ਮੌਕੇ ਤੇ ਮੌਜੂਦ ਹਸਪਤਾਲ ਸਟਾਫ ਅਤੇ ਡਾਕਟਰ ਨਾਲ ਝੱਗੜਾ ਸ਼ੁਰੂ ਕਰ ਲਿਆ ਅਤੇ ਕੁੱਟਮਾਰ ਵੀ ਕੀਤੀ।
ਜਦੋਂ ਡਾਕਟਰ ਨੇ ਅਨੀਸ਼ ਦੀ ਮੌਤ ਬਾਰੇ ਪਰਿਵਾਰ ਵਾਲਿਆਂ ਨੂੰ ਦੱਸਿਆ ਤਾਂ ਉਨ੍ਹਾਂ ਦਾ ਗੁੱਸਾ ਭੜਕ ਗਿਆ। ਅਨੀਸ਼ ਦੇ ਪਰਿਵਾਰਕ ਮੈਂਬਰਾਂ ਅਤੇ ਨਾਲ ਆਏ ਲੋਕਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਦੀ ਜ਼ਬਰਦਸਤੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕੁੱਟਮਾਰ ‘ਚ ਡਾਕਟਰ ਆਸ਼ੀਸ਼ ਜੇਤਲੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਉਹ ਖੁਦ ਵੀ ਹਸਪਤਾਲ ‘ਚ ਦਾਖਲ ਹਨ, ਕੁੱਟਮਾਰ ਤੋਂ ਬਾਅਦ ਹਸਪਤਾਲ ਦੇ ਸਟਾਫ ‘ਚ ਭਾਰੀ ਗੁੱਸਾ ਹੈ। ਸਟਾਫ ਨੇ ਕੰਮ ਛੱਡ ਕੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਹੈ। ਸਟਾਫ਼ ਸੁਰੱਖਿਆ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਿਹਾ ਹੈ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ।ਇਸ ਸਾਰੇ ਮਾਮਲੇ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਕਮ ਨਿਗਮ ਕਮਿਸ਼ਨਰ ਮੈਡਮ ਨੈਯਣ ਜੱਸਲ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।