ਸਿਹਤ ਮੰਤਰੀ ਦੇ ਮਾੜੇ ਸਲੂਕ ਤੋਂ ਦੁੱਖੀ University ਦੇ ਵੀਸੀ, ਕਾਲਜ ਪ੍ਰਿੰਸੀਪਲ ‘ਤੇ ਮੈਡੀਕਲ ਸੁਪਰੀਡੈਂਟ ਨੇ ਦਿੱਤਾ ਅਸਤੀਫ਼ਾ, ਪੰਜਾਬ ‘ਚ ਸਿਆਸੀ ਹੰਗਾਮਾ

ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਈਸ ਚਾਂਸਲਰ ਦੀ ਬੇਇੱਜ਼ਤੀ ਕਰਨ ਲਈ ਆਪਣੇ ਮੰਤਰੀ ਤੋਂ ਮੁਆਫੀ ਮੰਗਵਾਉਣ-ਵੜਿੰਗ
ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ
ਸਿਹਤ ਮੰਤਰੀ ਦੇ ਵਤੀਰੇ ਕਾਰਨ ਵੀਸੀ ਡਾ. ਰਾਜ ਬਹਾਦਰ ਦੇ ਅਸਤੀਫ਼ੇ ਨੂੰ ਲੈ ਕੇ ਵਿਰੋਧੀ ਧਿਰ ਨਾਰਾਜ਼,ਡਾ. ਜੌਹਲ ਨੇ ਕਿਹਾ-ਡਾ. ਰਾਜ ਬਹਾਦਰ ਰਾਜਪਾਲ ਨੂੰ ਹਨ ਜਵਾਬਦੇਹ, ਮੰਤਰੀ ਨੂੰ ਨਹੀਂ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਭੇਜਦਿਆਂ ਆਪਣੇ ਆਪ ਨੂੰ ਇਸ ਅਹੁੱਦੇ ਤੋਂ ਮੁਕਤ ਕਰਨ ਲਈ ਕਿਹਾ ਹੈ। ਡਾ. ਰਾਜ ਬਹਾਦੁਰ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ। ਦਰਅਸਲ, ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚੇ ਸਨ। ਇਹ ਮੈਡੀਕਲ ਕਾਲਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਅਧੀਨ ਆਉਂਦਾ ਹੈ।ਇਲਾਕੇ ਦੇ ਲੋਕਾਂ ਨੇ ਸਿਹਤ ਮੰਤਰੀ ਕੋਲ ਹਸਪਤਾਲ ਦੇ ਮਾੜੇ ਪ੍ਰਬੰਧ ਬਾਰੇ ਸ਼ਿਕਾਇਤਾਂ ਕੀਤੀਆਂ ਸਨ।ਉਨ੍ਹਾਂ ਸ਼ਿਕਾਇਤਾਂ ਨੂੰ ਸੁਣਨ ਮਗਰੋਂ ਸਿਹਤ ਮੰਤਰੀ ਹਸਪਤਾਲ ਦੀ ਚੈਕਿੰਗ ਲਈ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਚਮੜੀ ਵਿਭਾਗ ‘ਚ ਮਰੀਜ਼ਾਂ ਦੇ ਸੌਂਣ ਲਈ ਰੱਖੇ ਬੈੱਡਾਂ ਦੇ ਗੱਦੇ ਗਲੇ (ਖ਼ਰਾਬ) ਹੋਏ ਪਏ ਸਨ।
ਲੋਕਾਂ ਨੇ ਹੋਰ ਵੀ ਸ਼ਿਕਾਇਤਾਂ ਹਸਪਤਾਲ ਦੇ ਪ੍ਰਬੰਧ ਨੂੰ ਲੈ ਕੇ ਕੀਤੀਆਂ। ਲੋਕਾਂ ਨੇ ਜਦ ਮੰਤਰੀ ਨੂੰ ਇਹ ਹਾਲਾਤ ਦਿਖਾਏ ਤਾਂ ਉਨ੍ਹਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵੀਸੀ ਡਾ. ਰਾਜ ਬਹਾਦੁਰ ਨੂੰ ਬੁਲਾਇਆ।ਫਿਰ ਜਦੋਂ ਵੀਸੀ ਆਏ ਤਾਂ ਸਿਹਤ ਮੰਤਰੀ ਨੇ ਨਾਰਾਜ਼ ਹੁੰਦਿਆਂ ਉਨ੍ਹਾਂ ਨੂੰ ਆਪ ਉਸ ਗਲੇ ਹੋਏ ਗੱਦੇ ਤੇ ਲੇਟਣ ਲਈ ਕਿਹਾ ਅਤੇ ਵੀਸੀ ਨੂੰ ਅਜਿਹਾ ਕਰਨਾ ਪਿਆ। ਹੁਣ ਵੀਸੀ ਨੇ ਇਸ ਘਟਨਾ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰੀਡੈਂਟ ਤੇ ਕਾਲਜ ਦੇ ਪ੍ਰਿੰਸੀਪਲ ਨੇ ਦਿੱਤਾ ਅਸਤੀਫਾ
ਸਰਕਾਰੀ ਮੈਡੀਕਲ ਕਾਲਜ ਵਿਚ ਦੇਰ ਸ਼ਾਮ ਲੈਟਰ ਬੰਬ ਡਿੱਗਿਆ ਹੈ। ਇਸ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਆਪੋ-ਆਪਣੇ ਅਹੁਦੇ ਛੱਡਣ ਦੀ ਇੱਛਾ ਪ੍ਰਗਟਾਈ ਹੈ।ਪ੍ਰਿੰਸੀਪਲ ਡਾਇਰੈਕਟਰ ਡਾ. ਰਾਜੀਵ ਦੇਵਗਨ ਅਤੇ ਸੁਪਰਡੈਂਟ ਡਾ. ਕੇ.ਡੀ. ਸਿੰਘ ਵਲੋਂ ਦਿੱਤੇ ਅਸਤੀਫ਼ੇ ਦੀ ਪੁਸ਼ਟੀ ਹੋ ਗਈ ਹੈ।
ਜਾਣਕਾਰੀ ਅਨੁਸਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਕਾਲਜ ਦੀ ਕੈਂਸਰ ਯੂਨਿਟ ਦੇ ਮੁਖੀ ਹਨ, ਨੇ ਵਿਭਾਗ ਦੇ ਡਾਇਰੈਕਟਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਹ ਹਮੇਸ਼ਾ ਹੀ ਤਨਦੇਹੀ ਅਤੇ ਮਿਹਨਤ ਨਾਲ ਡਿਊਟੀ ਕਰਦੇ ਹਨ। ਕੋਰੋਨਾ ਸਾਡੇ ਵਿਚ ਅੱਗੇ ਰਹਿ ਕੇ ਕੰਮ ਨਹੀਂ ਕਰਦੇ। ਕੈਂਸਰ ਵਿਭਾਗ ਵਿਚ ਹੁਣ ਮਰੀਜ਼ ਪ੍ਰਤੀ ਦਿਨ ਵਧ ਰਹੇ ਹਨ। ਦੋਨੋਂ ਕੰਮ ਮਹੱਤਵਪੂਰਨ ਹਨ, ਇਸ ਲਈ ਉਹ ਪ੍ਰਿੰਸੀਪਲ ਡਾਇਰੈਕਟਰ ਦਾ ਅਹੁਦਾ ਹੁਣ ਨਹੀਂ ਸੰਭਾਲ ਸਕਦੇ। ਕ੍ਰਿਪਾ ਕਰਕੇ ਕਿਸੇ ਹੋਰ ਨੂੰ ਇਹ ਅਹੁਦਾ ਦਿੱਤਾ ਜਾਵੇ।
ਮੈਡੀਕਲ ਐਸੋਸੀਏਸ਼ਨ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਖਿਲਾਫ ਕੀਤੀ ਸਖਤ ਕਾਰਵਾਈ ਦੀ ਮੰਗ
ਬਾਬਾ ਫਰੀਦ ਯੂਨੀਵਰਸਿਟੀ ਦੇ ਵੀਸੀ ਡਾ.ਰਾਜ ਕੁਮਾਰ ਵਲੋਂ ਅਸਤੀਫਾ ਦੇਣ ਤੋਂ ਬਾਅਦ ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਖਿਲਾਫ ਸਖਤ ਕਰਵਾਈ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਵੱਲੋਂ ਇਸ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਜਿਸ ‘ਚ ਕਿਹਾ ਗਿਆ ਹੈ ਕਿ “ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਬਹਾਦਰ ਦਾ ਜਨਤਕ ਤੌਰ ‘ਤੇ ਅਪਮਾਨ ਕਿਸੇ ਵੀ ਕੀਮਤ ‘ਤੇ ਮਨਜ਼ੂਰ ਨਹੀਂ ਹੈ।
ਸਭ ਤੋਂ ਸੀਨੀਅਰ ਸਰਕਾਰੀ ਡਾਕਟਰ ਨਾਲ ਦੁਰਵਿਵਹਾਰ ਕਰਨ ਲਈ ਅਸੀਂ ਸਿਹਤ ਮੰਤਰੀ ਚੇਤਨ ਸਿੰਘ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ!”