
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 2 ਜਨਵਰੀ ਨੂੰ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਵੱਲੋਂ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਦਲ ਪੰਥ ਜਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਜਲੰਧਰ ਦੀਆਂ ਸਿੰਘ ਸਭਾਵਾਂ ਨੇ ਆਈਜੀ ਗੁਰਸ਼ਰਨ ਸਿੰਘ ਸੰਧੂ, ਡੀਸੀ ਜਸਪ੍ਰਰੀਤ ਸਿੰਘ, ਪੁਲਿਸ ਕਮਿਸ਼ਨਰ ਡਾ. ਐੱਸ ਭੂਪਥੀ, ਡੀਸੀਪੀ ਜਗਮੋਹਨ ਅਤੇ ਡੀਸੀਪੀ ਅੰਕੁਰ ਗੁਪਤਾ ਨੂੰ ਸੱਦਾ ਪੱਤਰ ਦਿੱਤਾ ਅਤੇ ਰੂਟ ‘ਚ ਆਉਣ ਵਾਲੀਆਂ ਕਈ ਮੁਸ਼ਕਲਾਂ ਦਾ ਜ਼ਿਕਰ ਕੀਤਾ। ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਗੁਰਿੰਦਰ ਸਿੰਘ ਮਝੈਲ, ਪਰਮਿੰਦਰ ਸਿੰਘ ਦਸਮੇਸ਼ ਨਗਰ, ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਕੁਲਜੀਤ ਸਿੰਘ ਚਾਵਲਾ, ਬਲਦੇਵ ਸਿੰਘ ਗਤਕਾ ਮਾਸਟਰ, ਹਰਜੀਤ ਸਿੰਘ ਬਾਬਾ, ਗੁਰਜੀਤ ਸਿੰਘ ਟੱਕਰ, ਸਰਬਜੀਤ ਸਿੰਘ ਕਾਲੜਾ, ਅਮਨਦੀਪ ਸਿੰਘ ਆਹੂਵਾਲੀਆ, ਨਿਤੀਸ਼ ਮਹਿਤਾ, ਰਾਹੁਲ ਜੁਨੇਜਾ, ਜਸਵਿੰਦਰ ਸਿੰਘ, ਗੱਗੀ ਰੇਨੂੰ,ਜਸਕੀਰਤ ਸਿੰਘ ਜੱਸੀ ਆਦਿ ਸ਼ਾਮਲ ਸਨ।