ਸਕੂਲ ਖੁੱਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਨਵੇਂ ਆਦੇਸ਼, 17 ਜੁਲਾਈ ਤੋਂ ਮੁੜ੍ਹ ਸ਼ੁਰੂ ਹੋਵੇਗਾ ਪੁਰਾਣਾ ਦਫ਼ਤਰੀ ਸਮਾਂ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸੋਮਵਾਰ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਬਾਰੇ ਵੱਡਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਵੱਲੋਂ ਕਿਹਾ ਗਿਆ ਹੈ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਬੱਚਿਆਂ ਦੀ ਸੁਰੱਖਿਆ ਪੱਖੋਂ ਖਤਰੇ ਤੋਂ ਰਹਿਤ ਹਨ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ ਉਹਨਾਂ ਹੀ ਸਕੂਲਾਂ ਵਿੱਚ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਉੱਥੇ ਛੁੱਟੀ ਐਲਾਨਣਗੇ।
17 ਜੁਲਾਈ ਤੋਂ ਮੁੜ੍ਹ ਸ਼ੁਰੂ ਹੋਵੇਗਾ ਪੁਰਾਣਾ ਦਫ਼ਤਰੀ ਸਮਾਂ-ਪੰਜਾਬ ਸਰਕਾਰ
ਪੰਜਾਬ ਸਰਕਾਰ ਨੇ 14 ਜੁਲਾਈ ਨੂੰ ਐਲਾਨ ਕੀਤਾ ਸੀ ਕਿ 17 ਜੁਲਾਈ ਤੋਂ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੁੱਖ ਸਕੱਤਰ ਅਨੁਰਾਗ ਵੱਲੋਂ ਇਸ ਸਬੰਧੀ ਅਧਿਕਾਰਿਤ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ 17 ਜੁਲਾਈ, 2023 ਤੋਂ ਪੰਜਾਬ ਰਾਜ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਦਲਣ ਦਾ ਫੈਸਲਾ ਕੀਤਾ ਹੈ।