EducationIndiaPunjab

ਸਿੱਖਿਆ ਵਿਭਾਗ ਵਲੋਂ ਇਕ ਵੱਡੇ ਸਕੂਲ ਦੀ ਮਾਨਤਾ ਰੱਦ, ਨਵੇਂ ਦਾਖ਼ਲਿਆਂ ‘ਤੇ ਲਾਈ ਪਾਬੰਦੀ, ਸ਼ਹਿਰ ‘ਚ ਹੜਕੰਪ

ਯੂ.ਟੀ. ਪ੍ਰਸ਼ਾਸਨ ਦੇ ਸਿੱਖਿਆ ਵਿਭਾਗ (School Education Department) ਨੇ ਬੁੱਧਵਾਰ ਨੂੰ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ (Vivek High School) ਦੀ ਮਾਨਤਾ ਨੂੰ ਸਿੱਖਿਆ ਦਾ ਅਧਿਕਾਰ ਐਕਟ 2009 ਤਹਿਤ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਦੇ ਬੱਚਿਆਂ ਨੂੰ ਦਾਖਲਾ ਨਾ ਦੇਣ ਕਾਰਨ ਰੱਦ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਵਿਭਾਗ ਨੇ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸੈਸ਼ਨ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ ਪਰ ਪ੍ਰੀਖਿਆ ਦੇਣ ਤੋਂ ਬਾਅਦ ਉਹ ਕਿਸੇ ਵੀ ਨੇੜਲੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ।

ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਹ ਦਾਅਵਾ ਕੀਤਾ ਗਿਆ ਹੈ ਕਿ ਸਕੂਲ ਸਿੱਖਿਆ ਦਾ ਅਧਿਕਾਰ ਕਾਨੂੰਨ 2009 ਅਤੇ ਹੋਰ ਨਿਯਮਾਂ ਦੀ ਲਗਾਤਾਰ ਉਲੰਘਣਾ ਕਰ ਰਿਹਾ ਹੈ, ਇਸ ਲਈ ਸਿੱਖਿਆ ਵਿਭਾਗ ਨੇ ਹੁਕਮ ਜਾਰੀ ਕਰਕੇ 1 ਅਪ੍ਰੈਲ 2024 ਤੋਂ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਕੂਲ ਵਿੱਚ ਮੌਜੂਦਾ ਸਮੇਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਧਿਆਨ ਵਿੱਚ ਰੱਖਦਿਆਂ ਸੈਸ਼ਨ 2023-24 ਨੂੰ ਪੂਰਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਬੱਚੇ ਪੜ੍ਹ ਰਹੇ ਹਨ ਉਹ ਬੋਰਡ ਦੀ ਪ੍ਰੀਖਿਆ ਵਿੱਚ ਵੀ ਬੈਠ ਸਕਦੇ ਹਨ ਪਰ ਹੁਣ ਤੋਂ ਉਨ੍ਹਾਂ ਨੂੰ ਇਸ ਸਕੂਲ ਵਿੱਚ ਪੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਸਿੱਖਿਆ ਵਿਭਾਗ ਵੱਲੋਂ ਸੁਝਾਅ ਦਿੱਤਾ ਗਿਆ ਹੈ ਕਿ ਜੇਕਰ ਪਰਿਵਾਰਕ ਮੈਂਬਰ ਚਾਹੁਣ ਤਾਂ ਸਕੂਲੀ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਵਿਭਾਗ ਨੇ ਸੈਸ਼ਨ 2024-25 ਲਈ ਦਾਖ਼ਲਿਆਂ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਕੂਲ ਵੱਲੋਂ ਹਾਲ ਹੀ ਵਿੱਚ ਦਾਖ਼ਲਾ ਜਮਾਤਾਂ ਵਿੱਚ ਦਾਖ਼ਲੇ ਲਈ ਪਰਿਵਾਰਕ ਮੈਂਬਰਾਂ ਤੋਂ ਵਸੂਲੀ ਗਈ ਫੀਸ ਵੀ ਵਾਪਸ ਕਰਨੀ ਪਵੇਗੀ। ਸਕੂਲ ਨਾ ਤਾਂ ਇਸ ਸੈਸ਼ਨ ਜਾਂ ਅਗਲੇ ਸਾਲ ਲਈ ਦਾਖਲਾ ਲੈ ਸਕੇਗਾ।

ਮਈ ਮਹੀਨੇ ਵਿੱਚ ਸਿੱਖਿਆ ਵਿਭਾਗ ਨੇ 2023-2024 ਵਿੱਦਿਅਕ ਸੈਸ਼ਨ ਵਿੱਚ ਈ.ਡਬਲਿਊ.ਐੱਸ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਸੈਕਟਰ-26 ਸਥਿਤ ਸੰਤ ਕਬੀਰ ਪਬਲਿਕ ਸਕੂਲ ਦੀ ਮਾਨਤਾ ਰੱਦ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ। ਸਕੂਲ ਨੇ ਲੰਬੇ ਸਮੇਂ ਤੋਂ ਈ.ਡਬਲਯੂ.ਐੱਸ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦਿੱਤਾ ਸੀ।

ਵਿਭਾਗ ਦੇ ਹੁਕਮਾਂ ਤੋਂ ਬਾਅਦ ਹੁਣ ਸੰਤ ਕਬੀਰ ਸਕੂਲ ਨੇ ਦਾਖਲੇ ਲੈ ਣੇ ਸ਼ੁਰੂ ਕਰ ਦਿੱਤੇ ਹਨ। ਉਸ ਸਮੇਂ ਵਿਭਾਗ ਵੱਲੋਂ ਵਿਵੇਕ ਹਾਈ ਸਕੂਲ ਖ਼ਿਲਾਫ਼ ਕਾਰਵਾਈ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਸੀ ਪਰ 2001 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਕੂਲ ਨੂੰ ਦਿੱਤੀ ਗਈ ਸਟੇਅ ਕਾਰਨ ਅਜਿਹਾ ਨਹੀਂ ਹੋ ਸਕਿਆ। ਹਾਲਾਂਕਿ ਹੁਣ ਵਿਭਾਗ ਨੇ ਸਪੱਸ਼ਟੀਕਰਨ ਲੈ ਕੇ ਇਸ ਕਾਰਵਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਸਿੱਖਿਆ ਵਿਭਾਗ ਦੇ ਇਸ ਹੁਕਮ ਨੇ ਪੂਰੇ ਸ਼ਹਿਰ ਵਿੱਚ ਹੜਕੰਪ ਮਚਾ ਦਿੱਤੀ ਹੈ ਕਿਉਂਕਿ ਸਿਟੀ ਬਿਊਟੀਫੁਲ ਦੇ ਨਾਮਵਰ ਵਿਅਕਤੀਆਂ ਦੇ ਬੱਚੇ ਵਿਵੇਕ ਸਕੂਲ ਵਿੱਚ ਪੜ੍ਹਦੇ ਹਨ। ਸਕੂਲ ਨਤੀਜਿਆਂ ਦੇ ਮਾਮਲੇ ਵਿੱਚ ਵੀ ਬਹੁਤ ਅੱਗੇ ਹੈ ਪਰ ਸਕੂਲ ਨੇ ਸ਼ੁਰੂ ਤੋਂ ਹੀ ਸਿੱਖਿਆ ਦਾ ਅਧਿਕਾਰ ਐਕਟ 2009 ਤਹਿਤ ਈ.ਡਬਲਿਊ.ਐੱਸ (EWS) ਦਾਖ਼ਲੇ ਨਹੀਂ ਕੀਤੇ ਹਨ।

ਵਿਭਾਗ ਨੇ ਹੋਰਾਂ ਸਕੂਲ ਨੂੰ ਇੱਕ ਆਖਰੀ ਮੌਕਾ ਵੀ ਦਿੱਤਾ ਹੈ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਸਕੂਲ ਸੈਸ਼ਨ 2024-25 ਤੋਂ ਬਿਨਾਂ ਕਿਸੇ ਸ਼ਰਤ ਦੇ ਈ.ਡਬਲਿਊ.ਐੱਸ ਦਾਖ਼ਲਾ ਦੇਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਇਸ ਹੁਕਮ ਨੂੰ ਵਾਪਸ ਲੈਣ ਬਾਰੇ ਵਿਚਾਰ ਕਰ ਸਕਦੇ ਹਨ।

Related Articles

Back to top button