Uncategorized
ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ 13 ਅਗਸਤ ਨੂੰ ਕਾਲੀ ਝੰਡੀਆਂ, ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਦਾ ਐਲਾਨ

ਪੰਜਾਬ ਸਰਕਾਰ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। 15 ਅਗਸਤ ਨੂੰ ਲੁਧਿਆਣਾ ਵਿਖੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਜਾ ਰਹੇ ਹਨ ਉੱਥੇ ਹੀ ਪੰਜਾਬ ਦੀਆ ਵੱਖ ਵੱਖ ਜਥੇਬੰਦੀਆਂ 13 ਅਗਸਤ ਨੂੰ ਸਟੇਡੀਅਮ ਦੇ ਬਾਹਰ ਕਾਲੀ ਝੰਡੀਆਂ ਅਤੇ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕਰਨਗੇ।
ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈਸ ਕਾਨਫਰੰਸ ਕਰ ਦੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਾ ਹੈ ਜੋ ਹਾਲੇ ਤੱਕ ਕਿਸੇ ਸਰਕਾਰ ਨੇ ਨਹੀਂ ਸੁਲਝਾਇਆ। ਇਸ ਤੋਂ ਪਹਿਲਾਂ ਤਿੰਨ ਮੁੱਖ ਮੰਤਰੀ ਤਿੰਨੋਂ ਝੂਠੇ ਵਾਅਦੇ ਕਰ ਕੇ ਚਲੇ ਗਏ।