
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜੱਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ 15 ਜਨਵਰੀ ਨੂੰ ਸਵੇਰੇ 10 ਵਜੇ ਪੁਰਾਤਨ ਰੂਟ ‘ਤੇ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਪ੍ਰਬੰਧਕਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਨਗਰ ਨਿਗਮ ਕਮਿਸ਼ਨਰ ਅਦਿੱਤਆ ਉੱਪਲ ਨੂੰ ਮਿਲਿਆ। ਪ੍ਰਬੰਧਕਾਂ ਨੇ 15 ਜਨਵਰੀ ਨੂੰ ਛੁੱਟੀ ‘ਤੇ ਨਗਰ ਕੀਰਤਨ ਦੇ ਰੂਟ ‘ਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਬੇਨਤੀ ਪੱਤਰ ਦਿੱਤਾ। ਇਸ ਮੌਕੇ ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਹਰਜੋਤ ਸਿੰਘ ਲੱਕੀ, ਗੁਰਜੀਤ ਸਿੰਘ ਪੋਪਲੀ, ਮਨਦੀਪ ਸਿੰਘ ਮਿੱਠੂ, ਮਨਦੀਪ ਸਿੰਘ ਬੱਲੂ, ਪ੍ਰਦੀਪ ਸਿੰਘ ਵਿੱਕੀ, ਸੁਖਵਿੰਦਰ ਸਿੰਘ ਲਾਡੋਵਾਲੀ, ਗੁਰਜੀਤ ਸਿੰਘ ਟੱਕਰ, ਸਤਿੰਦਰ ਸਿੰਘ ਸੋਨੂੰ ਤੇ ਜਸਕੀਰਤ ਸਿੰਘ ਜੱਸੀ ਸ਼ਾਮਲ ਆਦਿ ਸਨ।