Indiacanada, usa uk

ਭਾਰਤ ਦਾ ਕੈਨੇਡਾ ਨੂੰ ਹੋਰ ਝਟਕਾ, ਦਰਜਨਾਂ ਡਿਪਲੋਮੈਟਾਂ ਨੂੰ ਤੁਰੰਤ ਕੈਨੇਡਾ ਛੱਡਣ ਦੇ ਦਿੱਤੇ ਹੁਕਮ

ਭਾਰਤ ਤੇ ਕੈਨੇਡਾ ਦੇ ਰਿਸ਼ਤੇ ਵਿਗੜਦੇ ਜਾ ਰਹੇ ਹਨ। ਇਸ ਚੱਲ ਰਹੇ ਤਣਾਅ ਵਿਚਾਲੇ ਭਾਰਤ ਨੇ ਕੈਨੇਡਾ ਨੂੰ ਆਪਣੇ ਦਰਜਨਾਂ ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਇਸ ਘਟਨਾਕ੍ਰਮ ਤੋਂ ਜਾਣੂ ਲੋਕਾਂ ਮੁਤਾਬਕ ਨਵੀਂ ਦਿੱਲੀ ਨੇ ਓਟਾਵਾ ਨੂੰ ਕਿਹਾ ਹੈ ਕਿ ਉਸ ਨੂੰ 10 ਅਕਤੂਬਰ ਤੱਕ ਲਗਭਗ 40 ਡਿਪਲੋਮੈਟਾਂ ਨੂੰ ਵਾਪਸ ਬੁਲਾਉਣੇ ਪਏਗਾ।

ਇੱਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਇਸ ਤਾਜ਼ਾ ਘਟਨਾ ਬਾਰੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਕੈਨੇਡਾ ਦੇ ਭਾਰਤ ‘ਚ 62 ਡਿਪਲੋਮੈਟ ਹਨ ਅਤੇ ਭਾਰਤ ਨੇ ਕਿਹਾ ਸੀ ਕਿ ਇਨ੍ਹਾਂ ‘ਚੋਂ ਕੁੱਲ 41 ਲੋਕਾਂ ਨੂੰ ਘੱਟ ਕੀਤਾ ਜਾਵੇ।

Back to top button