
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਹੈ ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ (Last Ride) ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ।
Sidhu Moosewala’s family will take out a huge candle march on August 25
ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ, ਸਿਆਸੀ ਪਾਰਟੀਆਂ, ਜਥੇਬੰਦੀਆਂ ਅਤੇ ਦੁਨੀਆ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ‘ਚ ਸ਼ਾਮਲ ਹੋਣ ਦੀ ਬੇਨਤੀ ਹੈ। ਪਰਿਵਾਰ ਨੇ ਇਸ ਮਾਰਚ ‘ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਉਨ੍ਹਾਂ ਇਸ ਕੈਂਡਲ ਮਾਰਚ ‘ਚ ਸਾਰਿਆਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ।