ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਇਲਜ਼ਾਮਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਾਡੇ ਵੱਲੋਂ ਕਿਸੇ ਵੀ ਪੱਧਰ ‘ਤੇ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਇਹ ਮਾਮਲਾ ਬਹੁਤ ਸੰਗੀਨ ਹੈ।
ਉਨ੍ਹਾਂ ਕਿਹਾ ਕਿ ਜਿੰਨੇ ਵੀ ਮੁਲਜ਼ਮ ਸਿੱਧੂ ਮੂਸੇਵਾਲਾ ‘ਤੇ ਹਮਲਾ ਕਰਨ ਗਏ ਸੀ ਜਾਂ ਉਨ੍ਹਾਂ ਨਾਲ ਸਬੰਧਤ ਜਾਂ ਜੋ ਵੀ ਪਲੈਨਿੰਗ ਬਣਾਉਣ ਵਾਲੇ ਸੀ, ਉਹ ਸਾਰੇ ਫੜ ਲਏ ਹਨ। ਇਸ ਕੇਸ ਵਿੱਚ ਚਾਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇੱਕ-ਦੋ ਮੁਲਜ਼ਮ ਕੈਨੈਡਾ ਬੈਠੇ ਹਨ। ਉਨ੍ਹਾਂ ਲਈ ਵੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਭਾਰਤ ਬੁਲਾਇਆ ਜਾਏ। ਸਾਡੇ ਵੱਲੋਂ ਕੋਈ ਕਮੀ ਨਹੀਂ ਹੈ।