
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਲਿਜਾਇਆ ਗਿਆ ਸੀ, ਪਰ ਉਨ੍ਹਾਂ ਨੂੰ ਉਥੋਂ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਬਲਕੌਰ ਸਿੰਘ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ।
ਸਿੱਧੂ ਮੂਸੇਵਾਲਾ ਕਤਲ ਕਾਂਡ : ਮੁਲਜ਼ਮ ਮਨੀ ਰਈਆ ਤੇ ਮਨਦੀਪ ਤੂਫਾਨ ਗ੍ਰਿਫਤਾਰ
ਅੰਮਿ੍ਤਸਰ, 16 ਸਤੰਬਰ 2022 : : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ ਅਜਨਾਲਾ ਰੋਡ ‘ਤੇ ਪਿੰਡ ਕੁੱਕੜਵਾਲਾ ਤੋਂ ਅਤੇ ਜੰਡਿਆਲਾ ਗੁਰੂ ਦੇ ਪਿੰਡ ਖੱਖ ਅਤੇ ਤਰਨਤਾਰਨ ਦੇ ਵਿਚਕਾਰ ਪੈਂਦੇ ਪਿੰਡ ਖੱਖ ਤੋਂ ਮਨਦੀਪ ਤੂਫਾਨ ਨੂੰ ਗ੍ਰਿਫਤਾਰ ਕੀਤਾ ਗਿਆ।