
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ। ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਅਚਾਨਕ ਲਏ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਉਨ੍ਹੁਾਂ ਅੱਜ ਹੁਸ਼ਿਆਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਦੀ ਹਾਜ਼ਰੀ ਵਿਚ ਕਮਲ ਨੂੰ ਫੜਿਆ। ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਉਹ ਚੱਬੇਵਾਲ ਦੀ ਚੋਣ ਲੜਨਗੇ। ਉਹਨਾਂ ਕਿਹਾ ਕਿ ਉਹ ਕੱਲ੍ਹ ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣਗੇ।