ਪੱਤਰਕਾਰ ਦਵਿੰਦਰ ਸਿੰਘ ਭੰਡਾਲ ਨੂੰ ਕੀਤਾ ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁੱਕਤ
ਜਲੰਧਰ ( ਬਿਉਰੋ ਰਿਪੋਰਟ )
ਪੰਜਾਬ ਭਰ ਦੇ ਸਮੂਹ ਪੱਤਰਕਾਰ ਭਾਈਚਾਰੇ ਦੀਆਂ ਹੱਕੀ ਮੰਗਾਂ ਲਈ ਲੰਬੇ ਸਮੇ ਤੋਂ ਸੰਘਰਸ਼ ਕਰਨ ਵਾਲੀ ਪੱਤਰਕਾਰਾਂ ਦੀ ਸਭ ਤੋਂ ਵੱਡੀ ਜਥੇਬੰਦੀ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋ ਜਥੇਬੰਦੀ ਨੂੰ ਦੁਆਬਾ ਜੋਨ ‘ਚ ਹੋਰ ਵੀ ਮਜਬੂਤ ਕਰਨ ਲਈ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ.ਇਸ ਸਮੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਦੁਆਬਾ ਜੋਨ ਇੰਚਾਰਜ ਅਤੇ ਜਿਲ੍ਹਾ ਜਲੰਧਰ ਦੇ ਪ੍ਰਧਾਨ ਸ.ਸ਼ਿੰਦਰਪਾਲ ਸਿੰਘ ਚਾਹਲ ਨੇ ਦਸਿਆ ਕਿ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਪੱਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸੀਨੀਅਰ ਪੱਤਰਕਾਰ ਅਮਿਤ ਕੁਮਾਰ ਗੁਪਤਾ ਨੂੰ ਜਲੰਧਰ ਜ਼ਿਲ੍ਹਾ ਦਾ ਜਨਰਲ ਸਕੱਤਰ ਅਤੇ ਸ. ਦਵਿੰਦਰ ਸਿੰਘ ਭੰਡਾਲ ਨੂੰ ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਚਾਹਲ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨੇਕ ਸਿੰਘ ਵਿਰਦੀ ਵਲੋਂ ਆਪਣੇ ਕਰ ਕਮਲਾ ਨਾਲ ਸ੍ਰੀ ਅਮਿਤ ਕੁਮਾਰ ਗੁਪਤਾ ਅਤੇ ਦਵਿੰਦਰ ਸਿੰਘ ਭੰਡਾਲ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ.
ਇਸ ਸਮੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਿਲ੍ਹਾ ਜਲੰਧਰ ਦੇ ਪ੍ਰਧਾਨ ਸ.ਸ਼ਿੰਦਰਪਾਲ ਸਿੰਘ ਚਾਹਲ ਨੇ ਦਸਿਆ ਕਿ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਸਮੂਹ ਪੱਤਰਕਾਰ ਭਾਈਚਾਰੇ ਦੀਆ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਬਹੁਤ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਿਆ ਜਾਵੇਗਾ ਅਤੇ ਫੀਲਡ ‘ਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਨਵ -ਨਿਯੁੱਕਤ ਜਨਰਲ ਅਮਿਤ ਗੁਪਤਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਦੇ ਸਮੂਹ ਪੱਤਰਕਾਰਾਂ ਦੇ ਹੱਕਾਂ ਦੀ ਰਾਖੀ ਲਈ ਉਹ ਹਮੇਸ਼ਾਂ ਹੀ ਤਤਪਰ ਰਹਿਣਗੇ ਅਤੇ ਜਿਲਾ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਮਾਜ ਸੇਵਾ ਲਈ ਵੱਖ ਵੱਖ ਸਮੇ ਤੇ ਭਲਾਈ ਦੇ ਕਾਰਜ ਕੀਤੇ ਜਾਣਗੇ ।