Jalandhar
ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੇ ਵਕੀਲ ਰਾਹੀਂ ਵਿਜੀਲੈਂਸ ਨੂੰ ਭੇਜੇ 17 ਸਵਾਲਾਂ ਦੇ ਜਵਾਬ, ਪੇਸ਼ ਨਹੀਂ ਹੋਏ
ਜਲੰਧਰ ਦੇ ਕਰਤਾਰਪੁਰ ਵਿਖੇ ਬਣਾਏ ਗਏ ਜੰਗ-ਏ-ਆਜ਼ਾਦੀ ਯਾਦਗਾਰ ਨੂੰ ਲੈ ਕੇ ਸ਼ੁੱਕਰਵਾਰ ਨੂੰ ਵਿਜੀਲੈਂਸ ਨੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਸੀ। ਪਰ ਹਮਦਰਦ ਜਲੰਧਰ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਨਹੀਂ ਹੋਏ। ਉਹਨਾਂ ਨੇ ਵਿਜੀਲੈਂਸ ਵੱਲੋਂ ਪੇਸ਼ 17 ਸਵਾਲਾਂ ਦੀ ਸੂਚੀ ਦੇ ਜਵਾਬ ਆਪਣੇ ਵਕੀਲ ਰਾਹੀਂ ਭੇਜੇ।
ਪਤਾ ਲੱਗਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਹਮਦਰਦ ਵੱਲੋਂ ਆਪਣੇ ਵਕੀਲ ਰਾਹੀਂ ਦਿੱਤੇ 17 ਸਵਾਲਾਂ ਦੇ ਜਵਾਬਾਂ ‘ਤੇ ਅਸੰਤੁਸ਼ਟੀ ਪ੍ਰਗਟਾਈ ਹੈ। ਇਹ ਵੀ ਪਤਾ ਲੱਗਾ ਹੈ ਕਿ ਜਵਾਬ ਤਸੱਲੀਬਖਸ਼ ਨਾ ਹੋਣ ਕਾਰਨ ਵਿਜੀਲੈਂਸ ਅਧਿਕਾਰੀਆਂ ਨੇ ਉਹਨਾਂ ਨੂੰ ਮੁੜ ਨੋਟਿਸ ਜਾਰੀ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।