
ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ਖਿਲਾਫ Bengaluru ‘ਚ ਮਾਮਲਾ ਦਰਜ ਕੀਤਾ ਹੈ। ਐਫਆਈਆਰ ‘ਚ ਇੱਕ ਬੈਂਗਲੁਰੂ ਦੀ ਰਹਿਣ ਵਾਲੀ ਲੜਕੀ ਨੇ ਇਲਜ਼ਾਮ ਲਗਾਏ ਹਨ ਜਲੰਧਰ ਦੇ ਰਹਿਣ ਵਾਲੇ ਵਰੁਣ ਕੁਮਾਰ ਦੇ ਪਿਛਲੇ 5 ਸਾਲਾਂ ਤੋਂ ਉਸ ਨਾਲ ਸਬੰਧ ਸਨ। ਇਸ ਮਾਮਲੇ ‘ਚ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਲੜਕੀ ਨੇ ਆਪਣੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਨੂੰ ਵਰੂਣ ਕੁਮਾਰ ਨੇ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸਬੰਧ ਬਣਾਏ ਸਨ।
ਬੈਂਗਲੁਰੂ ਦੀ ਰਹਿਣ ਵਾਲੀ ਲੜਕੀ ਨੇ ਇਲਜ਼ਾਮ ਲਗਾਏ ਹਨ ਜਲੰਧਰ ਦੇ ਰਹਿਣ ਵਾਲੇ ਵਰੁਣ ਕੁਮਾਰ ਦੇ ਪਿਛਲੇ 5 ਸਾਲਾਂ ਤੋਂ ਉਸ ਨਾਲ ਸਬੰਧ ਸਨ। ਇਸ ਮਾਮਲੇ ‘ਚ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਲੜਕੀ ਨੇ ਆਪਣੇ ਬਿਆਨ ਵਿੱਚ ਦੱਸਿਆ ਹੈ ਕਿ ਉਸ ਨੂੰ ਵਰੂਣ ਕੁਮਾਰ ਨੇ ਵਿਆਹ ਦਾ ਲਾਰਾ ਲਗਾ ਕੇ ਸਰੀਰਕ ਸਬੰਧ ਬਣਾਏ ਸਨ।
ਵਰੁਣ ਦੇ ਪਿਤਾ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਨਹੀਂ ਸੀ। ਉਨ੍ਹਾਂ ਅਨੁਸਾਰ ਉਸ ਦਾ ਲੜਕਾ ਸੈਲੀਬ੍ਰਿਟੀ ਹੈ ਅਤੇ 2 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਸ ਦੀ ਪੰਜਾਬ ਪੁਲਿਸ ਵਿੱਚ ਡੀਐਸਪੀ ਵਜੋਂ ਤਾਇਨਾਤੀ ਦਾ ਐਲਾਨ ਕੀਤਾ ਸੀ ਅਤੇ ਉਸ ਨੂੰ ਜੁਆਇਨਿੰਗ ਪੱਤਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੜਕੀ ਵੱਲੋਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।