India
ਸੀ ਬੀ ਆਈ ਵਲੋਂ ਇਸ ਸਾਬਕਾ ਰਾਜਪਾਲ ਦੀ ਰਿਹਾਇਸ਼ ‘ਤੇ ਛਾਪੇਮਾਰੀ
CBI raided the residence of this former governor

ਸੀਬੀਆਈ ਨੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਕਿਰੂ ਹਾਈਡਰੋ ਪਾਵਰ ਪ੍ਰੋਜੈਕਟ ਵਿੱਚ 2,200 ਕਰੋੜ ਰੁਪਏ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਟਿਕਾਣਿਆਂ ਸਮੇਤ 30 ਤੋਂ ਵੱਧ ਥਾਵਾਂ ’ਤੇ ਛਾਪੇ ਮਾਰੇ। ਸੱਤਿਆਪਾਲ ਮਲਿਕ, ਜੋ 23 ਅਗਸਤ, 2018 ਤੋਂ 30 ਅਕਤੂਬਰ, 2019 ਦਰਮਿਆਨ ਜੰਮੂ-ਕਸ਼ਮੀਰ ਦੇ ਰਾਜਪਾਲ ਸਨ, ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਦੋ ਫਾਈਲਾਂ ਨੂੰ ਕਲੀਅਰ ਕਰਨ ਲਈ 300 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਪਿਛਲੇ ਸਾਲ ਅਪ੍ਰੈਲ ‘ਚ ਮਾਮਲਾ ਦਰਜ ਕੀਤਾ ਸੀ।