politicalReligious

ਸੁਖਜਿੰਦਰ ਰੰਧਾਵਾ ਨੇ ਕੇਜਰੀਵਾਲ ਨੂੰ ਭੇਜਿਆ ਲੀਗਲ ਨੋਟਿਸ

Sukhjinder Singh Randhawa sent a legal notice to Kejriwal

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਪਿਛਲੇ ਕੱਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਵਿਖੇ ਇਕ ਚੁਣਾਵੀ ਰੈਲੀ ਦੌਰਾਨ ਉਹਨਾਂ ਨੂੰ ਬੇਈਮਾਨ ਕਹਿਣ ਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕਿ ਮਾਫ਼ੀ ਮੰਗਣ ਲ‌ਈ ਕਿਹਾ ਗਿਆ ਹੈ ਉਹਨਾਂ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਦਿੱਲੀ ਸਰਾਬ ਘੁਟਾਲੇ ਵਿੱਚ ਤੁਸੀਂ ਜੇਲ੍ਹ ਗ‌ਏ ਸੀ ਹੁਣ ਤੁਸੀ ਜਮਾਨਤ ਤੇ ਬਾਹਰ ਹੋ ਤੇ ਬੇਈਮਾਨ ਮੈਨੂੰ ਦੱਸ ਰਹੇ ਹੋ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਬੇਈਮਾਨ ਕਹਿਣ ਤੇ ਮਾਫ਼ੀ ਨਾ ਮੰਗੀ ਤਾਂ ਉਹ ਆਪ ਸੁਪਰੀਮੋ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਾਣਹਾਨੀ ਕੇਸ਼ ਦਾਇਰ ਕਰਨਗੇ ਮੀਡੀਆ ਨੂੰ ਇਹ ਜਾਣਕਾਰੀ ਉਹਨਾਂ ਦੇ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ।

Back to top button