
ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਨਾ ਸਿਰਫ਼ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਕੰਨੌਜ ਜ਼ਿਲ੍ਹੇ ਦੇ ਸਦਰ ਕੋਤਵਾਲੀ ਇਲਾਕੇ ਵਿੱਚ ਆਪਣੀ ਧੀ ਲਈ ਇਨਸਾਫ਼ ਦੀ ਗੁਹਾਰ ਲਾ ਰਹੀ ਇੱਕ ਔਰਤ ਨਾਲ ਹੋਈ ਬੇਰਹਿਮੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹਾਜੀ ਸ਼ਰੀਫ ਪੁਲਿਸ ਚੌਕੀ ਇੰਚਾਰਜ ਨੇ ਬਲਾਤਕਾਰ ਪੀੜਤ ਲੜਕੀ ਦੀ ਇਨਸਾਫ਼ ਮੰਗਣ ਆਈ ਔਰਤ ਨਾਲ ਬਲਾਤਕਾਰ ਕੀਤਾ ਹੈ।
ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਦੋਸ਼ੀ ਚੌਕੀ ਇੰਚਾਰਜ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਹੈ।