ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂ ਅੱਜ ਸ੍ਰੀ ਅਕਾਲ ਤਖਤ ਵਿਖੇ ਹੋਣਗੇ ਪੇਸ਼, ਅੱਜ ਹੋ ਸਕਦੈ ਬਾਦਲ ਦੀ ਕਿਸਮਤ ਦਾ ਫੈਸਲਾ
Sukhbir Badal and other Akali leaders will appear at Sri Akal Takht today, religious punishment will be imposed
ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੱਖ ਸਾਹਿਬਾਨ ਦੀ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਬੁਲਾਈ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਸੰਬੰਧੀ ਜਥੇਦਾਰ ਸਾਹਿਬ ਦੇ ਆਦੇਸ਼ ’ਤੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਿੱਖ ਮੰਤਰੀਆਂ, ਸਾਬਕਾ ਜਥੇਦਾਰਾਂ, ਅਤੇ ਮੌਜੂਦਾ ਐਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ।
5 ਸਿੰਘ ਸਾਹਿਬਾਨ ਸੁਖਬੀਰ ਬਾਦਲ ਨੂੰ ਲੈ ਕੇ ਸੁਣਾ ਸਕਦੇ ਨੇ ਵੱਡਾ ਫੈਸਲਾ
ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ 2007-17 ਦੌਰਾਨ ਅਕਾਲੀ ਦਲ ਦੇ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਸੁਣਾਈਆਂ ਜਾ ਸਕਦੀਆਂ ਹਨ। ਕਿਉਂਕਿ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਨੂੰ ਕੋਈ ਵੀ ਧਾਰਮਿਕ ਸਜ਼ਾ ਨਹੀਂ ਸੁਣਾਈ ਗਈ ਹੈ।