ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਵਿਚਾਰ ਅਧੀਨ ਹੈ। ਮੰਨਿਆ ਜਾ ਰਿਹਾ ਹੈ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਵਿਦੇਸ਼ ਤੋਂ ਪਰਤਣ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ।ਦੋਵਾਂ ਨੇ ਹੀ ਸੀਲਬੰਦ ਲਿਫਾਫਿਆਂ ਵਿੱਚ ਆਪਣਾ ਸਪੱਸ਼ਟੀਕਰਨ ਦਿੱਤਾ ਸੀ। ਜਿਸ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਕੋਲ ਰੱਖ ਲਿਆ ਸੀ ਅਤੇ ਮੀਡੀਆ ਨੂੰ ਕਿਹਾ ਸੀ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦਣ ਉਪਰੰਤ ਇਸ ਨੂੰ ਵਿਚਾਰਿਆ ਜਾਵੇਗਾ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਗੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀ ਦੀ ਵਿਗੜੀ ਸਿਹਤ
ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਦਾ ਮਾਮਲਾ ਵਿਚਾਰਿਆ ਜਾਵੇਗਾ। ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ ਸੀ।
ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਨਿੱਜੀ ਤੌਰ ‘ਤੇ ਅਕਾਲ ਤਖਤ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਸਪਸ਼ਟੀਕਰਨ ਦਿੱਤਾ ਸੀ।