ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ’ਚ ਆਪ ਸਰਕਾਰ !
AAP government preparing to arrest Sukhbir Badal!

AAP government preparing to arrest Sukhbir Badal!
ਸੁਖਬੀਰ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਨੂੰ ਲੈਕੇ ਬਠਿੰਡਾ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੱਕ ਜਾਹਿਰ ਕੀਤਾ ਹੈ। ਇਸ ਨੂੰ ਲੈਕੇ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਸਣੇ ਉਨ੍ਹਾਂ ਦੀ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।
ਰਾਜਨੀਤਿਕ ਏਜੰਡੇ ਤਹਿਤ ਕਾਰਵਾਈ
ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੀ ਪੋਸਟ ‘ਚ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਦੀ ਮੁੜ ਉਭਰ ਰਹੀ ਤਾਕਤ ਕਾਰਨ ਬੌਖਲਾਹਟ ‘ਚ ਆਏ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਸਾਮ, ਦਾਮ, ਦੰਡ, ਭੇਦ’ ਦੀ ਨੀਤੀ ’ਤੇ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਦਖ਼ਲ ਦੇਣ ਲਈ SIT ਦਾ ਗਠਨ ਕੀਤਾ ਹੈ। ਇਸ SIT ਦਾ ਅਸਲ ਅਤੇ ਇਕਲੌਤਾ ਮਕਸਦ ਆਮ ਆਦਮੀ ਪਾਰਟੀ ਦੇ ਰਾਜਨੀਤਿਕ ਏਜੰਡੇ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਝੂਠੇ ਮਾਮਲੇ ਵਿੱਚ ਫਸਾਉਣਾ ਹੈ। ਇਸ SIT ਵਿੱਚ ਜਾਣਬੁੱਝ ਕੇ ਉਹ ਅਫ਼ਸਰ ਸ਼ਾਮਿਲ ਕੀਤੇ ਗਏ ਹਨ, ਜੋ ਆਮ ਆਦਮੀ ਪਾਰਟੀ ਦੇ ਪਿਆਦੇ ਬਣ ਕੇ ਕੰਮ ਕਰਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨਿੱਜੀ ਰੰਜਿਸ਼ ਰੱਖਦੇ ਹਨ।”

ਹਰਸਿਮਰਤ ਕੌਰ ਬਾਦਲ ਦੇ ਵੱਡੇ ਇਲਜ਼ਾਮ (@HarsimratBadal_)
ਹਰਸਿਮਰਤ ਕੌਰ ਬਾਦਲ ਨੇ ਲਿਖਿਆ ਇਹ ਹੈ SIT:
1. ਮੁਖੀ – ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸੀਪੀ (CP) ਗੁਰਪ੍ਰੀਤ ਸਿੰਘ ਭੁੱਲਰ
ਜਦੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ, ਤਾਂ ਗੁਰਪ੍ਰੀਤ ਸਿੰਘ ਭੁੱਲਰ ਨੇ ਛੇ ਘੰਟਿਆਂ ਤੱਕ FIR ਦਰਜ ਕਰਨ ਦੀ ਖੇਚਲ ਤੱਕ ਨਹੀਂ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਰਿਕਾਰਡ ‘ਤੇ ਆ ਕੇ ਇਹ ਵੀ ਕਹਿ ਦਿੱਤਾ ਸੀ ਕਿ ਇਹ ਹਮਲਾ ਲੋਕਾਂ ਦੀ ਹਮਦਰਦੀ ਹਾਸਲ ਕਰਨ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਖੁਦ ਕਰਵਾਇਆ ਹੋ ਸਕਦਾ ਹੈ।
2. SIT ਮੈਂਬਰ – ਐੱਸਪੀ (SP) ਹਰਪਾਲ ਸਿੰਘ
ਇਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਉਸ ਜਗ੍ਹਾ ਦੀ ਰੇਕੀ ਕਰਨ ਦੇ ਵਿੱਚ ਮਦਦ ਕੀਤੀ ਸੀ, ਜਿੱਥੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸੇਵਾ ਨਿਭਾ ਰਹੇ ਸਨ।
3. SIT ਮੈਂਬਰ – ਐੱਸਪੀ (SP) ਗੁਰਬੰਸ ਸਿੰਘ ਬੈਂਸ
ਇਹ ਇੱਕ ਦਾਗ਼ੀ ਅਫ਼ਸਰ ਹੈ, ਜਿਸ ਨੂੰ ਅਕਾਲੀ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਜ਼ਾ ਮਿਲੀ ਸੀ ਅਤੇ ਇਹ ਉਸ SIT ਦਾ ਵੀ ਮੈਂਬਰ ਹੈ, ਜਿਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠਾ ਕੇਸ ਦਰਜ ਕੀਤਾ ਹੈ।
4. SIT ਮੈਂਬਰ – ਡੀਐੱਸਪੀ (DSP) ਬੇਅੰਤ ਜੁਨੇਜਾ
ਇਹ ਪਟਿਆਲਾ ਦੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਦਾ ਸਕਾ ਭਰਾ ਹੈ ਅਤੇ ਹਾਲ ਹੀ ਵਿੱਚ ਉਸ ਨੂੰ ਤਰੱਕੀ ਦੇ ਕੇ ਲੁਧਿਆਣਾ ਵਿੱਚ DSP ਲਗਾਇਆ ਹੈ।
5. ਆਪਣੇ ਏਜੰਡੇ ਨੂੰ ਅੱਗੇ ਵਧਾਉਣ ਲਈ ਆਮ ਆਦਮੀ ਪਾਰਟੀ ਨੇ ਹੁਣ ਸਾਬਕਾ SSP, ਤਰਨ ਤਾਰਨ – ਡਾ. ਰਵਜੋਤ ਕੌਰ ਗਰੇਵਾਲ, ਜਿਨ੍ਹਾਂ ਨੂੰ ਤਰਨ ਤਾਰਨ ਉਪ ਚੋਣ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ, ਨੂੰ ਵਿਜੀਲੈਂਸ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਅਰਵਿੰਦ ਕੇਜਰੀਵਾਲ ਦੇ ਚਹੇਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਪਤਨੀ ਜੋਤੀ ਯਾਦਵ ਨੂੰ ਸੀਨੀਅਰ ਅਕਾਲੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਠਿੰਡਾ ਦੀ SSP ਨਿਯੁਕਤ ਕੀਤਾ ਗਿਆ ਹੈ।








