Jalandhar

ਸੁਖਬੀਰ ਬਾਦਲ ਦੇ ਪ੍ਰਧਾਨਗੀ ਅਸਤੀਫੇ ਤੋਂ ਬਾਅਦ ਨਵੇਂ ਪ੍ਰਧਾਨ ਲਈ ਤਾਰੀਕਾਂ ਦਾ ਹੋਇਆ ਐਲਾਨ! ਜਾਣੋ ਦੌੜ ‘ਚ ਕੌਣ-ਕੌਣ ਸ਼ਾਮਲ

Sukhbir Badal resigns from Akali Dal presidency

ਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਰਕਿੰਗ ਕਮੇਟੀ (Working Committee) ਨੂੰ ਆਪਣਾ ਅਸਤੀਫਾ ਸੌਂਪਿਆ ਹੈ। ਪਾਰਟੀ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ (Daljit Singh Cheema) ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਇਸ ਦੇ ਨਾਲ ਹੀ ਨਵੇਂ ਪ੍ਰਧਾਨ ਦੀ ਚੋਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਕਾਬਿਲੇਗ਼ੌਰ ਹੈ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਐਲਾਨਿਆ ਹੋਇਆ ਹੈ ਜਿਸ ਦੇ ਸਬੰਧ ‘ਚ ਧਾਰਮਿਕ ਸਜ਼ਾ ਸੁਣਾਈ ਜਾਣੀ ਬਾਕੀ ਹੈ। ਉਹ ਦੋ ਦਿਨ ਪਹਿਲਾਂ ਆਪਣੀ ਧਾਰਮਿਕ ਸਜ਼ਾ ਸੁਣਾਏ ਜਾਣ ਦੀ ਗੱਲ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਵੀ ਗਏ ਸੀ ਪਰ ਉੱਥੇ ਉਨ੍ਹਾਂ ਦੀ ਮੁਲਾਕਾਤ ਨਹੀਂ ਹੋ ਸਕੀ। 

ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਰਿਐਕਸ਼ਨ ਸਾਹਮਣੇ ਆਇਅ ਹੈ ਅਤੇ ਉਹਨਾਂ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ “ਲਓ ਹੁਣ ਖੁਸ਼ ਹੋ ਜਾਓ ਅਤੇ ਬਣਾ ਦਿਓ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ” ਉਨ੍ਹਾਂ ਨੇ ਇਸ ਪੋਸਟ ਵਿੱਚ ਸਿਧੇ ਤੌਰ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟਾਰਗੇਟ ਕੀਤਾ ਹੈ। ਕਿਉਂਕਿ ਉਹਨਾਂ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ‘ਤੇ ਇਲਜ਼ਾਮ ਲਾਏ ਸਨ ਕਿ ਉਹ ਸ਼੍ਰੌਮਣੀ ਅਕਾਲੀ ਦਲ ਦੀ ਪ੍ਰਧਾਨਗੀ ਚਾਹੂੰਦੇ ਹਨ।ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਬਾਦਲ ਨਿਰਾਸ਼ ਕੀਤਾ ਗਿਆ। ਜਿਸ ਨਿਰਾਸਾ ਦਾ ਨਤੀਜਾ ਇਹ ਹੋਇਆ ਕਿ ਅੱਜ ਉਹਨਾਂ ਨੇ ਅਸਤੀਫਾ ਦੇ ਦਿੱਤਾ।

ਕਦੋਂ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ ?

ਦਲਜੀਤ ਸਿੰਘ ਚੀਮਾ ਨੇ ਲਿਖਿਆ, ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ 18 ਨਵੰਬਰ ਨੂੰ 12 ਵਜੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਅਸਤੀਫੇ ‘ਤੇ ਵਿਚਾਰ ਕਰੇਗੀ ਅਤੇ ਅਗਲੀ ਕਾਰਵਾਈ ਤੈਅ ਕਰੇਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਅਹੁਦੇਦਾਰਾਂ ਤੇ ਵਰਕਿੰਗ ਕਮੇਟੀ ਦੇ ਅਹੁਦੇ ਲਈ ਚੋਣਾਂ 14 ਦਸੰਬਰ, 2024 ਨੂੰ ਹੋਣੀਆਂ ਹਨ ਜਦੋਂ ਮੌਜੂਦਾ ਸਦਨ ​​ਦੀ ਪੰਜ ਸਾਲ ਦੀ ਮਿਆਦ ਸਮਾਪਤ ਹੋ ਰਹੀ ਹੈ।

 

Back to top button