
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ (25 ਮਈ) ਨੂੰ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਆਦੇਸ਼ ਪ੍ਰਤਾਪ ਕੈਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਜੀਜਾ ਹਨ। ਸੁਖਬੀਰ ਬਾਦਲ ਦੀ ਭੈਣ ਪ੍ਰਨੀਤ ਕੌਰ ਦਾ ਵਿਆਹ ਆਦੇਸ਼ ਪ੍ਰਤਾਪ ਕੈਰੋਂ ਨਾਲ ਹੋਇਆ ਹੈ।ਇਹ ਕਾਰਵਾਈ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ।