ਸੁਖਬੀਰ ਸਿੰਘ ਬਾਦਲ ਨੇ ਅੱਜ ਆਪ ਦੀ ਐਕਸਾਈਜ਼ ਪਾਲਿਸੀ ਨੂੰ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਮਾਨ ਸਰਕਾਰ ਉਤੇ ਕਰੋੜਾਂ ਰੁਪਏ ਦਾ ਐਕਸਾਈਜ਼ ਘੁਟਾਲਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਸਭ ਤੋਂ ਵੱਡਾ ਸ਼ਰਾਬ ਮਾਫੀਆ ਆਮ ਆਦਮੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਦਿੱਲੀ ਦੀ ਆਬਕਾਰੀ ਨੀਤੀ ਪੰਜਾਬ ਵਿੱਚ ਲਿਆਂਦੀ, ਜੋ ਆਬਕਾਰੀ ਨੀਤੀ ਦਿੱਲੀ ਵਿੱਚ ਚੱਲ ਰਹੀ ਹੈ, ਉਹ ਪੰਜਾਬ ਵਿੱਚ ਲਾਗੂ ਕੀਤੀ ਗਈ। ਸੁਖਬੀਰ ਨੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣੀ ਨੂੰ 5 ਮਹੀਨੇ ਹੋ ਗਏ ਹਨ ਅਤੇ ਥੋੜ੍ਹੇ ਸਮੇਂ ‘ਚ ਹੀ 500 ਕਰੋੜ ਰੁਪਏ ਦੀ ਲੁੱਟ ਹੋਈ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਨੂੰ ਲੈਕੇ ਸਵਾਲ ਖੜੇ ਕੀਤੇ ਹਨ। ਇਸ ਪਾਲਿਸੀ ਦੀ ਪੂਰੀ ਤਰ੍ਹਾਂ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਆਪ ਆਗੂਆਂ ਦੇ ਫ਼ੋਨ ਦਾ ਡਾਟਾ ਸੀਲ ਹੋਣਾ ਚਾਹੀਦਾ ਹੈ। ਆਪ ਦੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਵੱਲੋਂ ਪੰਜਾਬ ਦੇ ਅਫ਼ਸਰਾਂ ਨਾਲ ਮਿਲ ਕੇ ਪੰਜਾਬ ਦੀ ਸ਼ਰਾਬ ਨੀਤੀ ਰਾਹੀਂ 500 ਕਰੋੜ ਲੁੱਟੇ ਹਨ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਸੁਖਬੀਰ ਨੇ ਤਿੱਖਾ ਹਮਲਾ ਕੀਤਾ। ਇਸ ਘੁਟਾਲੇ ਵਿੱਚ ਸਿਸੋਦੀਆ ਦੀ ਸ਼ਮੂਲੀਅਤ ਨੂੰ ਲੈ ਕੇ ਸੀਬੀਆਈ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।