
ਚੰਡੀਗੜ੍ਹ : ਸੁਖਬੀਰ ਬਾਦਲ (Sukhbir Badal) ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ। ਸਲਾਹਕਾਰ ਕਮੇਟੀ ਤੇ ਕੋਰ ਕਮੇਟੀ ਨੂੰ ਨਵੇਂ ਸਿਰਿਓਂ ਗਠਿਤ ਕੀਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਦਿੱਤੀ ਹੈ।