India

78ਵਾਂ ਅਜ਼ਾਦੀ ਦਿਹਾੜਾ: ਭਾਰਤ ਦੇ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਕੀਤਾ ਮੈਡਲ ਨਾਲ ਸਨਮਾਨਿਤ

On the occasion of Independence Day, the Ministry of Home Affairs of the Government of India honored these officers of the Punjab Police

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਦੀ ਪ੍ਰਾਚੀਰ ਤੋਂ ਤਿਰੰਗੇ ਨੂੰ ਸੈਲਿਊਟ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ ਦੇ 78ਵੇ ਅਜ਼ਾਦੀ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹੇ ਤੋਂ ਕੌਮੀ ਝੰਡਾ ਲਹਿਰਾਇਆ।ਜੂਨ ਵਿੱਚ ਐਲਾਨੇ ਗਏ ਆਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਸ ਅਹੁਦੇ ਉੱਤੇ ਇਹ ਉਨ੍ਹਾਂ ਦਾ ਤੀਜਾ ਕਾਰਜਕਾਲ ਹੈ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਅਜ਼ਾਦੀ ਦਿਹਾੜਾ ਹੈ। ਇਸ ਵਾਰ ਦੇ ਸਮਾਗਮ ਵਿੱਚ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਆਗੂ ਵਜੋਂ ਸ਼ਾਮਲ ਹੋਏ। 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ 80 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।  ਸੀਐਮ ਦੀ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਸਖ਼ਤੀ ਕੀਤੀ ਗਈ ਹੈ ਅਤੇ ਮੀਡੀਆ ਕਰਮੀਆਂ ਨੂੰ ਦੂਰੀ ‘ਤੇ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੀਡੀਆ ਕਰਮੀਆਂ ਨੂੰ ਸਟੇਡੀਅਮ ਦੇ ਕਿਸੇ ਵੀ ਹਿੱਸੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ।

ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ  ।

 

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ  ।

ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

Back to top button