
ਭਾਰਤੀ ਜਨਤਾ ਪਾਰਟੀ ਵਲੋਂ ਸੀ.ਨੇਤਾ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੱਲ੍ਹ ਅਸ਼ਵਨੀ ਸ਼ਰਮਾ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਖਬਰ ਆਈ ਸੀ, ਹਾਲਾਂਕਿ ਬਾਅਦ ਵਿਚ ਸ਼ਰਮਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕਰ ਦਿੱਤਾ ਸੀ।
BJP ਨੇ ਪਹਿਲਾਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਚੁੱਕੇ ਜਾਖੜ ਨੂੰ ਹੁਣ BJP ਵੱਲੋਂ ਪੰਜਾਬ ਦੀ ਕਮਾਨ ਸੌਂਪੀ ਹੈ।

ਇਸ ਤੋਂ ਬਿਨਾਂ ਤਿੰਨ ਹੋ ਸੂਬਿਆਂ ‘ਚ ਜਿਹੜੇ ਪ੍ਰਧਾਨ ਬਦਲੇ ਗਏ ਹਨ, ਉਨ੍ਹਾਂ ‘ਚ ਜੀ ਕਿਸ਼ਨ ਰੈੱਡੀ ਨੂੰ ਤੇਲੰਗਾਨਾ ਦਾ ਭਾਜਪਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਡੀ ਪੁਰੰਦੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਅਤੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਮਰਾਂਡੀ ਨੂੰ ਝਾਰਖੰਡ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।