ਸੁਪਰੀਮ ਕੋਰਟ ਨੇ ਵੀਰਵਾਰ ਨੂੰ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿਚ ਦਿੱਲੀ ਵਿਚ ਪਟਾਕਿਆਂ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਸਾਫ਼ ਹਵਾ ਦਾ ਸਾਹ ਲੈਣ ਦਿਓ… ਮਠਿਆਈਆਂ ‘ਤੇ ਆਪਣਾ ਪੈਸਾ ਖਰਚ ਕਰੋ।
ਇਸ ਤੋਂ ਪਹਿਲਾਂ ਦਿਨ ‘ਚ, ਦਿੱਲੀ ਹਾਈ ਕੋਰਟ ਨੇ ਸੁਪਰੀਮ ਕੋਰਟ ਦੇ ਸਾਹਮਣੇ ਪਟਾਕਿਆਂ ਨਾਲ ਜੁੜੇ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਦੀ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਪਟੀਸ਼ਨਕਰਤਾਵਾਂ ਨੇ ਕਿਹਾ ਸੀ ਕਿ ਡੀਪੀਸੀਸੀ ਵੱਲੋਂ 14 ਸਤੰਬਰ ਨੂੰ ਲਗਾਈ ਗਈ “ਆਖਰੀ ਮਿੰਟ ਦੀ ਪਾਬੰਦੀ” ਮਨਮਾਨੀ ਅਤੇ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ‘ਤੇ ਮਾੜਾ ਅਸਰ ਪੈਂਦਾ ਹੈ।