PunjabJalandhar

ਸੁਸ਼ੀਲ ਰਿੰਕੂ MP ਜਲੰਧਰ ਜ਼ਿਮਨੀ ਚੋਣ ਜਿੱਤਣ ਪਿੱਛੋਂ ਕੇਜਰੀਵਾਲ ਨੂੰ ਮਿਲਣ ਪੁੱਜੇ ਦਿੱਲੀ

 ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ਦੇ ਆਏ ਨਤੀਜਿਆਂ ’ਚ ਵੱਡੀ ਜਿੱਤ ਦਰਜ ਕਰਦਿਆਂ ਕਾਂਗਰਸ ਦਾ ਮਜ਼ਬੂਤ ਮੰਨਿਆ ਜਾਂਦਾ ਕਿਲ੍ਹਾ ਢਹਿ-ਢੇਰੀ ਕਰ ਦਿੱਤਾ ਹੈ। ‘ਆਪ’ ਦੇ ਸੁਸ਼ੀਲ ਰਿੰਕੂ ਨੇ 3,02,097 ਵੋਟਾਂ ਹਾਸਲ ਕਰਕੇ 58,691 ਵੋਟਾਂ ਦੇ ਫਰਕ ਨਾਲ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਨੂੰ ਹਰਾਇਆ। ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਗੁਰਜੰਟ ਸਿੰਘ ਕੱਟੂ ਨੂੰ ਸਿਰਫ਼ 20,354 ਵੋਟਾਂ ਹੀ ਮਿਲੀਆਂ। ਨੋਟਾ ਦਾ ਬਟਨ 6656 ਜਣਿਆਂ ਨੇ ਦਬਾਇਆ। ‘ਆਪ’ ਦੀ ਜਲੰਧਰ ਵਿੱਚ ਪਹਿਲੀ ਵਾਰ ਹੋਈ ਜਿੱਤ ’ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਹੈ।ਇਸ ਜਿੱਤ ਪਿੱਛੋਂ ਅੱਜ ਸੁਸ਼ੀਲ ਰਿੰਕੂ ਦਿੱਲੀ ਵਿਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਪੁੱਜੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਥੇ ਮੌਜੂਦ ਸਨ

Back to top button