Jalandhar
Trending

ਸੂਰੀਆ ਇੰਨਕਲੇਵ ਗਬਨ ਸਬੰਧੀ ਕੇਸ 'ਚ ਭਗੌੜੇ ਚੱਲ ਰਹੇ 2 ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫਤਾਰ

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਦਾ ਮੁਆਵਜਾ ਵੰਡਣ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ ਤੋਂ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਦੋ ਦੋਸ਼ੀ ਰਾਜਿੰਦਰ ਸਿੰਘ ਤੇ ਰਵੀ ਕੁਮਾਰ, ਵਾਸੀਆਨ ਪਿੰਡ ਬਿਲਗਾ, ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 14 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇੰਮਪਰੂਵਮੈਂਟ ਟਰੱਸਟ ਜਲੰਧਰ ਵਲੋਂ ਸੂਰੀਆ ਇੰਨਕਲੇਵ ਐਕਟੈਂਸ਼ਨ ਸਕੀਮ ਲਈ 94.97 ਏਕੜ ਜ਼ਮੀਨ ਐਕਵਾਇਰ ਕੀਤੀ ਗਈ ਸੀ, ਜਿਸ ਦਾ ਮੁਆਵਜਾ ਦੇਣ ਸਮੇਂ ਅਸਲ ਵਿਅਕਤੀਆਂ ਦੀ ਜਗ੍ਹਾ ਫਰਜ਼ੀ ਵਿਅਕਤੀ ਖੜੇ ਕਰਕੇ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਇੰਮਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ 5,49,18,523 (ਪੰਜ ਕਰੋੜ ਉਨੰਜਾ ਲੱਖ ਅਠਾਰਾਂ ਹਜ਼ਾਰ ਪੰਜ ਸੌ ਤੇਈ) ਰੁਪਏ ਦੀ ਮੁਆਵਜ਼ੇ ਦੀ ਰਕਮ ਦਾ ਗਬਨ ਕੀਤਾ ਗਿਆ ਸੀ ਜਿਸ ਸਬੰਧੀ ਮੁਕੱਦਮਾ ਨੰਬਰ 244 ਮਿਤੀ 29-10-2013 ਨੂੰ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿਚ ਸ਼ਾਮਲ ਦੋਸ਼ੀ ਮਨਜੀਤ ਸ਼ਰਮਾ, ਸੁਖਦੇਵ ਸਿੰਘ ਪਟਵਾਰੀ, ਪ੍ਰੇਮ ਪ੍ਰਕਾਸ਼, ਵਕੀਲ ਮੋਹਿਤ ਭਾਰਦਵਾਜ, ਵਕੀਲ ਦੀਪਕ ਸਡਾਨਾ, ਅਮਨਦੀਪ ਸਿੰਘ, ਕੁਲਵੰਤ ਸਿੰਘ, ਜਤਿੰਦਰ ਕੁਮਾਰ ਸ਼ਰਮਾ, ਤਰਲੋਕ ਸਿੰਘ, ਸੰਦੀਪ ਸ਼ਰਮਾ, ਸੁਰਿੰਦਰ ਕੁਮਾਰ ਕੈਸ਼ੀਅਰ ਤੇ ਗੁਰਦੀਪ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਦੇ ਫਰਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਉਰੋ ਵੱਲੋਂ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ਉਪਰ ਲਗਾਤਾਰ ਦਬਿਸ਼ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published.

Back to top button