
ਜਲੰਧਰ, ਐਚ ਐਸ ਚਾਵਲਾ।
ਪਿਛਲੇ ਦਿਨੀਂ ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਟੁੱਟਣ ਦੀ ਘਟਨਾ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਵੀ ਸਖ਼ਤੀ ਦਿਖਾਈ ਹੈ। ਦੱਸਣਯੋਗ ਹੈ ਕਿ ਜਲੰਧਰ ‘ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ 9 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇਲਾਕੇ ਅੰਦਰ ਬਾਜ਼ਾਰ ਸਜਾਏ ਜਾ ਚੁੱਕੇ ਹਨ ਤੇ ਲੋਕਾਂ ਦੇ ਮਨੋਰੰਜਨ ਲਈ ਝੂਲੇ ਵੀ ਲੱਗ ਚੁੱਕੇ ਹਨ।
ਮੋਹਾਲੀ ਵਿਖੇ ਮੇਲੇ ਦੌਰਾਨ ਝੂਲਾ ਟੁੱਟਣ ਦੀ ਘਟਨਾ ਨੂੰ ਦੇਖਦੇ ਹੋਏ DC ਜਲੰਧਰ ਜਸਪ੍ਰੀਤ ਸਿੰਘ ਨੇ ਸਖ਼ਤ ਆਦੇਸ਼ ਜਾਰੀ ਕੀਤੇ ਹਨ ਕਿ ਕਿਸੇ ਵੀ ਸੱਭਿਆਚਾਰਕ ਜਾਂ ਧਾਰਮਿਕ ਮੇਲੇ ਦੌਰਾਨ ਕਿਸੇ ਨੇ ਜੇਕਰ ਝੂਲਾ ਲਗਾਉਣਾ ਹੈ ਤਾਂ ਇਸ ਤੋਂ ਪਹਿਲਾਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ। ਬਿਨਾਂ ਇਜਾਜ਼ਤ ਦੇ ਅਜਿਹਾ ਕੰਮ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।