
ਪੰਥ ਵਿੱਚੋਂ ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਨੇਤਾ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਕੇ ਧਾਰਮਿਕ ਸਜ਼ਾ ਲਾਈ ਹੈ। ਜਿਸ ਵਿੱਚ ਲੰਗਾਹ 21 ਦਿਨਾਂ ਲਈ ਹਰਿਮੰਦਰ ਸਾਹਿਬ ਵਿੱਚ ਬਰਤਨਾ ਸਾਫ਼ ਕਰਨ ਦੀ ਸੇਵਾ ਤੋਂ ਇਲਾਵਾ 21 ਦਿਨ ਹੀ ਪਰਿਕਰਮਾ ਵਿੱਚ ਬੈਠ ਕੇ ਪਾਠ ਕਰਨਗੇ ਤੇ ਗੁਰਬਾਣੀ ਸਰਵਣ ਕਰਨਗੇ। ਸਿੰਘ ਸਾਹਿਬਾਨ ਵੱਲੋਂ ਪਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿੱਚੋਂ ਛੇਕਣ ਦਾ ਹੁਕਮਨਾਮਾ ਜਾਰੀ ਕੀਤਾ ਗਿਆ, ਜਦਕਿ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਾਈ ਗਈ ਹੈ। ਇਸਦੇ ਨਾਲ ਹੀ ਥਮਿੰਦਰ ਸਿੰਘ ਦੇ 2 ਸਾਥੀਆਂ ਰਾਜਵੰਤ ਸਿੰਘ ਅਤੇ ਭਜਨੀਕ ਸਿੰਘ ਨੂੰ ਧਾਰਮਿਕ ਤਨਖਾਹ ਦੀ ਸਜ਼ਾ ਲਾਈ ਗਈ ਹੈ।
ਜ਼ਿਕਰ ਕਰ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤਸਿੰਘ ਵੱਲੋਂ ਕਿਹਾ ਗਿਆ ਹੈ ਕਿ ਧਾਰਮਿਕ ਸਜ਼ਾ ਦੌਰਾਨ ਸੁੱਚਾ ਸਿੰਘ ਲੰਗਾਹ ਨਾ ਤਾਂ ਕਿਸੇ ਨਾਲ ਗੱਲ ਕਰਨਗੇ ਤੇ ਨਾ ਹੀ ਸੇਵਾ ਕਰਨ ਦਾ ਦਿਖਾਵਾ ਕਰਨਗੇ, ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਪਾਉਣ ਤੋਂ ਵੀ ਵਰਜਿਆ ਗਿਆ ਹੈ।
ਇਸਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਡੱਬੇ ਵਿੱਚ ਬੰਦ ਰੱਖਣ ਵਾਲੇ ਥਮਿੰਦਰ ਸਿੰਘ ਦੇ 2 ਸਾਥੀਆਂ ਰਾਜਵੰਤ ਸਿੰਘ ਨੂੰ 11 ਦਿਨ ਜੋੜੇ ਸਾਫ ਕਰਨ ਅਤੇ 101 ਡਾਲਰ ਗੋਲਕ ਵਿੱਚ ਪਾਉਣ ਦੀ ਸਜ਼ਾ ਅਤੇ ਭਜਨੀਤ ਸਿੰਘ ਨੂੰ 1 ਹਫ਼ਤਾ 1 ਘੰਟਾ ਜੋੜਾ ਸਾਫ ਕਰਨ ਅਤੇ 101 ਡਾਲਰ ਚੜਾਵੇ ਦੇ ਹੁਕਮ ਜਾਰੀ ਕੀਤੇ ਹਨ।