ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। ਇਹ ਕਨਸੋਆਂ ਹਨ ਕਿ ਜਥੇਦਾਰ ਨੂੰ ਹਟਾਉਣ ਦੇ ਫੈਸਲੇ ਨੂੰ ਲੈ ਕੇ ਅਕਾਲੀ ਦਲ ‘ਚ ਹੀ ਫੁੱਟ ਦਿਖਾਈ ਦੇ ਰਹੀ ਸੀ, ਜਿਸ ਤੋਂ ਬਾਅਦ ਇਸ ‘ਤੇ ਫੈਸਲਾ ਟਾਲ ਦਿੱਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਵੀ ਹੁਣ ਪਹਿਲਵਾਨਾਂ ਦੇ ਹੱਕ ਵਿੱਚ ਉਤਰ ਆਈ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦੀ ਹੀ ਦਿੱਲੀ ਦੇ ਜੰਤਰ-ਮੰਤਰ ਪੁੱਜੇਗਾ। ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਪਹਿਲਵਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨਗੇ।