
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਦਰਅਸਲ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਾਬਾਲਿਗ ਧੀ ਦੇ ਅਗਵਾਕਾਰ, ਬਲਾਤਕਾਰੀਆਂ ਦੀ ਗ੍ਰਿਫਤਾਰੀ ਵਿਚ ਪੁਲਿਸ ਦੀ ਢਿੱਲਮੱਠ ‘ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤ ਨੂੰ ਆਪਣੇ ਪੱਧਰ ‘ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।
