ReligiousPunjab

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਕੀਰਤਨੀ ਜਥਿਆਂ ਦੇ ਕੀਰਤਨ ਕਰਨ ਤੋਂ ਰੋਕ

Sri Akal Takht Sahib bans 2 kirtan jathas from performing kirtan

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਦੇ ਕੀਰਤਨੀ ਜਥਿਆਂ ਉੱਤੇ ਸੰਗਤ ਵਿੱਚ ਕੀਰਤਨ ਕਰਨ ਤੋਂ 13 ਨਵੰਬਰ  ਤੋਂ ਲੈ ਕੇ 12 ਦਸੰਬਰ 2026 ਤੱਕ ਇੱਕ ਮਹੀਨੇ ਦੀ ਰੋਕ ਲਗਾਈ ਗਈ ਹੈ। ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋ ਕੀਤੀ ਗਈ ਹੈ।
ਇਸ ਸਬੰਧ ਵਿੱਚ ਜਾਰੀ  ਆਦੇਸ਼ ਅਨੁਸਾਰ ਦੱਸਿਆ ਗਿਆ ਹੈ ਕਿ ਬੀਤੇ ਦਿਨਾਂ ਤੋਂ ਦੋਵਾਂ ਜਥਿਆਂ ਵਿਚਕਾਰ ਚੱਲ ਰਹੇ ਆਪਸੀ ਵਿਵਾਦ ਅਤੇ ਸੰਗਤ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਾਤਾਰ ਪੁੱਜ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
 ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿੱਖ ਰਹਿਤ ਮਰਿਯਾਦਾ, ਸੰਗਤ ਵਿਚ ਵਿਚਰਨ ਅਤੇ ਗੁਰਮਤਿ ਸੰਗੀਤ ਦੀ ਸੋਝੀ ਪ੍ਰਾਪਤ ਕਰਨ ਲਈ ਭਾਈ ਜਗਜੀਤ ਸਿੰਘ ਬਬੀਹਾ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਮਹੀਨੇ ਲਈ ਗੁਰਮਤਿ ਦੀ ਜਾਣਕਾਰੀ ਪ੍ਰਾਪਤ ਕਰਨਗੇ।
ਮਨ ਵਿਚ ਨਿਮਰਤਾ ਲਿਆਉਣ ਲਈ ਲੰਗਰ ਹਾਲ ਵਿਚ ਸਵੇਰੇ-ਸ਼ਾਮ ਸੇਵਾ ਕਰਨ ਉਪਰੰਤ ਇੱਕ ਮਹੀਨੇ ਬਾਅਦ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਬੰਧਤ ਸੰਸਥਾਵਾਂ ਤੋਂ ਪ੍ਰਮਾਣ ਪੱਤਰ ਲੈ ਕੇ ਨਿੱਜੀ ਰੂਪ ਵਿਚ ਪੇਸ਼ ਹੋਣਗੇ।
ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਗੁਰਬਾਣੀ ਕੀਰਤਨ ਗੁਰ ਪਾਤਸ਼ਾਹ ਵੱਲੋਂ ਬਖਸ਼ੀ ਦਾਤ ਅਤੇ ਰੂਹ ਦੀ ਖੁਰਾਕ ਹੈ। ਗੁਰਬਾਣੀ ਕੀਰਤਨ ਕਰਨ ਵਾਲੇ ਇਨਸਾਨ ਵਿਚ ਗੁਰੂ ਦੀ ਭੈਅ ਭਾਵਨੀ, ਨਿਮਰਤਾ, ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਅਤੇ ਗੁਰਬਾਣੀ ਸੰਗੀਤ ਪ੍ਰਣਾਲੀ ਦਾ ਗਿਆਨ ਹੋਣਾ ਜ਼ਰੂਰੀ ਹੈ।
ਪਿਛਲੇ ਕੁਝ ਸਮੇਂ ਤੋਂ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ ਖਰੜ ਵੱਲੋਂ ਜਿਥੇ ਗੁਰਬਾਣੀ ਕੀਰਤਨ ਦੀ ਮਰਿਯਾਦਾ ਦੀ ਉਲੰਘਣਾ ਕੀਤੀ ਗਈ ਹੈ

Back to top button